ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੇਰੇ ਦਾਦਾ ਬੇਅੰਤ ਸਿੰਘ ਨੇ ਭਾਰਤ ਲਈ ਕੁਰਬਾਨੀ ਦਿੱਤੀ, ਕਾਂਗਰਸ ਲਈ ਨਹੀਂ: ਬਿੱਟੂ

02:46 PM Jul 25, 2024 IST

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 25 ਜੁਲਾਈ

Advertisement

ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਵਿਚਾਲੇ ਕੁਝ ਨਿੱਜੀ ਟਿੱਪਣੀਆਂ ਨੂੰ ਲੈ ਕੇ ਹੋਈ ਤਕਰਾਰ ਦੌਰਾਨ ਲੋਕ ਸਭਾ ਦੀ ਕਾਰਵਾਈ 30 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਕੇਂਦਰੀ ਬਜਟ ’ਤੇ ਬਹਿਸ 'ਚ ਹਿੱਸਾ ਲੈਂਦੇ ਹੋਏ ਚੰਨੀ ਨੇ ਬਿੱਟੂ ਦੇ ਦਾਦਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦਾ ਜ਼ਿਕਰ ਕੀਤਾ। ਚੰਨੀ ਨੇ ਕਿਹਾ, ‘‘ਬਿੱਟੂ ਜੀ, ਤੁਹਾਡੇ ਦਾਦਾ ਸ਼ਹੀਦ ਸਨ, ਪਰ ਉਹ ਉਦੋਂ ਮਰ ਗਏ ਜਦੋਂ ਤੁਸੀਂ ਕਾਂਗਰਸ ਛੱਡ ਦਿੱਤੀ।’’ ਇਸ ਕਾਰਨ ਬਿੱਟੂ ਅਤੇ ਚੰਨੀ ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ। ਬਿੱਟੂ ਅਤੇ ਚੰਨੀ ਨੇ ਇਕ ਦੂਜੇ ਦੀਆਂ ਨਿੱਜੀ ਟਿੱਪਣੀਆਂ ਦਾ ਜਵਾਬ ਦਿੱਤਾ, ਜਿਸ ਕਾਰਨ ਹੰਗਾਮਾ ਹੋ ਗਿਆ। ਬਿੱਟੂ ਨੇ ਕਿਹਾ, “ਮੇਰੇ ਦਾਦਾ ਬੇਅੰਤ ਸਿੰਘ ਦੇਸ਼ ਲਈ ਮਰੇ ਸਨ, ਕਾਂਗਰਸ ਲਈ ਨਹੀਂ।’’ ਬਿੱਟੂ ਨੇ ਕਿਹਾ, ‘‘ਚੰਨੀ ਪੰਜਾਬ ਦਾ ਸਭ ਤੋਂ ਭ੍ਰਿਸ਼ਟ ਆਦਮੀ ਹੈ।’’ ਉਨ੍ਹਾਂ ਕਿਹਾ, ‘‘ਹੈਰਾਨਗੀ ਹੈ ਕਿ ਉਸ ਕੋਲ ਸੂਬੇ ਦਾ ਸਭ ਤੋਂ ਅਮੀਰ ਆਦਮੀ ਬਣਨ ਲਈ ਪੈਸਾ ਕਿੱਥੋਂ ਆਇਆ।’’

Advertisement
Advertisement
Advertisement