ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰੀ ਕੈਬਨਿਟ ’ਚ ਮੇਰੀ ਸ਼ਮੂਲੀਅਤ ‘ਪੰਜਾਬ ਨੂੰ ਤੋਹਫ਼ਾ’: ਬਿੱਟੂ

03:49 PM Jun 09, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਜੂਨ
ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਨੇ ਅੱਜ ਕਿਹਾ ਕਿ ਉਹ ਨਵੀਂ ਮੋਦੀ ਸਰਕਾਰ ਵਿਚ ਮੰਤਰੀ ਵਜੋਂ ਹਲਫ਼ ਲੈਣ ਮਗਰੋਂ ਪੰਜਾਬ ਤੇ ਦਿੱਲੀ ਵਿਚਾਲੇ ਇਕ ਸੇਤੂ ਵਜੋਂ ਕੰਮ ਕਰਨਗੇ। ਦਿੱਲੀ ਤੋਂ ‘ਦਿ ਟ੍ਰਿਬਿਊਨ’ ਨਾਲ ਫੋਨ ’ਤੇ ਵਿਸ਼ੇਸ਼ ਗੱਲਬਾਤ ਦੌਰਾਨ ਬਿੱਟੂ ਨੇ ਕਿਹਾ ਕਿ ਲੁਧਿਆਣਾ ਤੋਂ ਚੋਣ ਹਾਰਨ ਮਗਰੋਂ ਉਨ੍ਹਾਂ ਨੂੰ ਕੇਂਦਰੀ ਕੈਬਨਿਟ ਵਿਚ ਸ਼ਮੂਲੀਅਤ ਸਬੰਧੀ ਦਿੱਲੀ ਤੋਂ ਸੱਦਾ ਆਉਣ ਦੀ ਕੋਈ ਉਮੀਦ ਨਹੀਂ ਸੀ। ਬਿੱਟੂ ਨੇ ਕਿਹਾ, ‘‘ਅੱਜ ਸਵੇਰੇ ਆਏ ਇਸ ਸੱਦੇ ਦੀ ਮੈਨੂੰ ਕੋਈ ਆਸ ਨਹੀਂ ਸੀ। ਸੱਦਾ ਮਿਲਣ ਮਗਰੋਂ ਮੈਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ’ਤੇ ਪੁੱਜਾ, ਜਿੱਥੇ ਮੈਨੂੰ ਦੱਸਿਆ ਗਿਆ ਕਿ ਮੈਂ ਮੋਦੀ 3.0 ਦਾ ਹਿੱਸਾ ਹੋਵਾਂਗਾ।’’ ਬਿੱਟੂ ਨੇ ਕਿਹਾ, ‘‘ਕੇਂਦਰੀ ਕੈਬਨਿਟ ਵਿਚ ਮੇਰੀ ਨਾਮਜ਼ਦਗੀ ਨੇ ਬਿਨਾਂ ਸ਼ੱਕ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਪ੍ਰਧਾਨ ਮੰਤਰੀ ਦੇ ਤਰਜੀਹੀ ਸੂਬਿਆਂ ਵਿੱਚ ਸਭ ਤੋਂ ਉੱਪਰ ਹੈ। ਭਾਜਪਾ ਨੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਗੁਆ ਲਈਆਂ ਹਨ ਅਤੇ ਫਿਰ ਵੀ ਕੇਂਦਰੀ ਕੈਬਨਿਟ ਵਿੱਚ ਸ਼ਾਮਲ ਹੋਣਾ ਪੰਜਾਬ ਨੂੰ ਮੋਦੀ ਦਾ ਤੋਹਫ਼ਾ ਹੈ।’’ ਬਿੱਟੂ ਨੇ ਕਿਹਾ ਕਿ ਉਹ ਪੰਜਾਬ ਤੇ ਕੇਂਦਰ ਸਰਕਾਰ ਵਿਚਾਲੇ ਸੇਤੂ ਵਜੋਂ ਕੰਮ ਕਰਦਿਆਂ ਸਾਰੇ ਮੁੱਦਿਆਂ ਖਾਸ ਕਰਕੇ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਵਾਉਣਗੇ।

Advertisement

Advertisement