ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਿਆਂਮਾਰ: ਲੂ ਕਾਰਨ ਸੂ ਕੀ ਨੂੰ ਜੇਲ੍ਹ ਤੋਂ ਘਰ ਵਿੱਚ ਨਜ਼ਰਬੰਦ ਕੀਤਾ

06:56 AM Apr 18, 2024 IST

ਬੈਂਕਾਕ, 17 ਅਪਰੈਲ
ਮਿਆਂਮਾਰ ਦੀ ਫੌਜੀ ਸਰਕਾਰ ਨੇ ਅੱਜ ਕਿਹਾ ਕਿ ਸੱਤਾ ਤੋਂ ਬੇਦਖ਼ਲ ਨੇਤਾ ਆਂਗ ਸਾਨ ਸੂ ਕੀ ਨੂੰ ਤੇਜ਼ ਲੂ ਦੇ ਮੱਦੇਨਜ਼ਰ ਸਿਹਤ ਸਬੰਧੀ ਕਾਰਨਾਂ ਕਰ ਕੇ ਜੇਲ੍ਹ ਤੋਂ ਤਬਦੀਲ ਕਰ ਕੇ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਫੌਜੀ ਸਰਕਾਰ ਨੇ ਰਵਾਇਤੀ ਨਵੇਂ ਸਾਲ ਮੌਕੇ ਇਸ ਹਫ਼ਤੇ ਤਿੰਨ ਹਜ਼ਾਰ ਤੋਂ ਵੱਧ ਕੈਦੀਆਂ ਨੂੰ ਮੁਆਫ਼ੀ ਦਿੱਤੀ ਹੈ। ਫੌਜ ਦੇ ਤਰਜਮਾਨ ਮੇਜਰ ਜਨਰਲ ਜਨਰਲ ਜ਼ਾਅ ਮਿਨ ਤੁਨ ਨੇ ਮੰਗਲਵਾਰ ਦੇਰ ਰਾਤ ਵਿਦੇਸ਼ੀ ਮੀਡੀਆ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸੂ ਕੀ (78) ਅਤੇ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਰਾਸ਼ਟਰਪਤੀ ਰਹੇ ਵਿਨ ਮਿੰਟ (72), ਉਨ੍ਹਾਂ ਬਜ਼ੁਰਗ ਕੈਦੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਅਤਿ ਦੀ ਗਰਮੀ ਕਾਰਨ ਜੇਲ੍ਹ ਤੋਂ ਘਰ ਵਿਚ ਨਜ਼ਰਬੰਦ ਕੀਤਾ ਗਿਆ ਹੈ।
ਹਾਲਾਂਕਿ, ਇਸ ਕਦਮ ਬਾਰੇ ਮਿਆਂਮਾਰ ਵਿੱਚ ਜਨਤਕ ਤੌਰ ’ਤੇ ਐਲਾਨ ਨਹੀਂ ਕੀਤਾ ਗਿਆ ਹੈ। ਸੂ ਕੀ ਨੂੰ ਘਰ ਵਿੱਚ ਨਜ਼ਰਬੰਦ ਰੱਖਣ ਦਾ ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਫੌਜ ਨੂੰ ਲੋਕਤੰਤਰ ਸਮਰਥਕਾਂ ਅਤੇ ਉਨ੍ਹਾਂ ਦੇ ਜਾਤੀ ਘੱਟ ਗਿਣਤੀ ਗੁਰੀਲਾ ਬਲਾਂ ਵਿਰੁੱਧ ਲੜਾਈ ਵਿੱਚ ਵੱਡੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਆਂਮਾਰ ਵਿੱਚ 2021 ਵਿੱਚ ਫੌਜ ਨੇ ਚੁਣੀ ਹੋਈ ਸਰਕਾਰ ਦਾ ਰਾਜਪਲਟਾ ਕਰ ਕੇ ਸੱਤਾ ਹਥਿਆ ਲਈ ਸੀ ਅਤੇ ਸੂ ਕੀ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ। ਫੌਜ ਦੇ ਇਸ ਕਦਮ ਮਗਰੋਂ ਦੇਸ਼ ਵਿੱਚ ਪ੍ਰਦਰਸ਼ਨ ਹੋਏ ਸਨ। ਇਸ ਦੌਰਾਨ ਫੌਜ ਨੇ ਲੋਕਤੰਤਰ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਸਖ਼ਤ ਵੀ ਕੀਤੀ ਸੀ। -ਏਪੀ

Advertisement

Advertisement
Advertisement