ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਦੀ ਭੇਤ-ਭਰੀ ਮੌਤ

06:42 AM Sep 13, 2024 IST

ਪੱਤਰ ਪ੍ਰੇਰਕ
ਮੁਕੇਰੀਆਂ, 12 ਸਤੰਬਰ
ਗੜ੍ਹਦੀਵਾਲਾ ਦੇ ਨੇੜਲੇ ਪਿੰਡ ਸਰਾਈ ਦੇ ਇੱਕ ਨੌਜਵਾਨ ਦੀ ਭੇਤ-ਭਰੇ ਹਾਲਾਤ ਵਿੱਚ ਮੌਤ ਹੋ ਗਈ। ਉਸ ਦੀ ਲਾਸ਼ ਸੜਕ ਕੰਢਿਉਂ ਮਿਲੀ ਹੈ। ਇਸ ਸਬੰਧੀ ਸੰਤ ਰਾਮ ਵਾਸੀ ਸਰਾਈ ਥਾਣਾ ਗੜ੍ਹਦੀਵਾਲਾ ਨੇ ਦੱਸਿਆ ਕਿ ਉਸ ਦਾ ਲੜਕਾ ਸੰਦੀਪ ਸਿੰਘ (28) ਬੀਤੀ ਸ਼ਾਮ ਘਰੋਂ ਰੋਟੀ ਪਾਣੀ ਖਾਣ ਉਪਰੰਤ ਘੁੰਮਣ ਫਿਰਨ ਲਈ ਬਾਹਰ ਗਿਆ ਸੀ। ਜਦੋਂ ਕਾਫੀ ਦੇਰ ਤੱਕ ਘਰ ਵਾਪਸ ਨਹੀਂ ਆਇਆ ਤਾਂ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ, ਲੇਕਿਨ ਰਾਤ ਕਿੱਧਰੇ ਨਹੀਂ ਮਿਲਿਆ। ਸਵੇਰੇ ਕਿਸੇ ਰਾਹਗੀਰ ਨੇ ਦੱਸਿਆ ਕਿ ਪਿੰਡ ਦੀ ਇੱਕ ਸੜਕ ਕਿਨਾਰੇ ਇੱਕ ਵਿਅਕਤੀ ਡਿੱਗਿਆ ਪਿਆ ਹੈ। ਜਦੋਂ ਜਾ ਕੇ ਦੇਖਿਆ ਤਾਂ ਉਹ ਉਸ ਦਾ ਲੜਕਾ ਸੰਦੀਪ ਸਿੰਘ ਹੀ ਸੀ। ਉਸ ਨੂੰ ਤਰੁੰਤ ਸਿਵਲ ਹਸਪਤਾਲ ਭੂੰਗਾ ਵਿਖੇ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement

Advertisement