ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਪੋਬਣ ਢੱਕੀ ਸਾਹਿਬ ’ਚ ਨਾਮ ਸਿਮਰਨ ਸਮਾਗਮ

06:48 AM Oct 15, 2024 IST
ਸਮਾਗਮ ਦੌਰਾਨ ਸੰਤ ਦਰਸ਼ਨ ਸਿੰਘ ਖਾਲਸਾ ਕੀਰਤਨ ਕਰਦੇ ਹੋਏ।- ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 14 ਅਕਤੂਬਰ
ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿੱਚ ਸੰਤ ਦਰਸ਼ਨ ਸਿੰਘ ਖਾਲਸਾ ਵੱਲੋਂ ਨਾਮ ਸਿਮਰਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਤ ਖਾਲਸਾ ਨੇ ਕਿਹਾ ਕਿ ਮਨੁੱਖ ਨੂੰ ਹਮੇਸ਼ਾ ਸੱਚ ਬੋਲਣਾ ਚਾਹੀਦਾ ਹੈ ਤੇ ਝੂਠ ਦਾ ਸਹਾਰਾ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਾਮ, ਕ੍ਰੋਧ, ਲੋਭ ਮੋਹ ਅਤੇ ਹੰਕਾਰ ਪ੍ਰਾਣੀ ਦੇ ਸਰੀਰ ਨੂੰ ਹਮੇਸ਼ਾ ਲੁੱਟ ਰਹੇ ਹਨ, ਜਿਨ੍ਹਾਂ ਤੋਂ ਖਬਰਦਾਰ ਰਹਿਣਾ ਚਾਹੀਦਾ ਹੈ ਕਿਉਂਕਿ ਇਹ ਸਾਡੇ ਅੰਦਰਲੇ ਅੰਮ੍ਰਿਤ ਦੇ ਸੋਮੇ ਨੂੰ ਹਮੇਸ਼ਾ ਘਾਤ ਲਾਉਣ ਲਈ ਤਿਆਰ ਰਹਿੰਦੇ ਹਨ। ਇਸ ਮੌਕੇ ਮਹਾਪੁਰਸ਼ਾਂ ਨੇ ਕਿਹਾ ਕਿ ਸਤਿਸੰਗਤ ਵਿੱਚ ਜੁੜਨ ਵਾਲੇ ਸਤਿਸੰਗੀ ਗੁਣਾਂ ਦੇ ਧਾਰਨੀ ਬਣਨ ਦੀ ਕੋਸ਼ਿਸ਼ ਕਰਦੇ ਹਨ ਜਦਕਿ ਨਿੰਦਿਆ-ਚੁਗਲੀ ਕਰਨ ਵਾਲੇ ਝੂਠੇ ਹੰਕਾਰ ਨਾਲ ਤੁਰੇ ਫਿਰਦੇ ਹਨ। ਇਸ ਮੌਕੇ ਭਾਈ ਗੁਰਦੀਪ ਸਿੰਘ, ਭਾਈ ਹਰਵੰਤ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਹਰਕੀਰਤ ਸਿੰਘ ਤੇ ਭਾਈ ਕੜਾਕਾ ਸਿੰਘ ਹਾਜ਼ਰ ਸਨ।

Advertisement

Advertisement