ਨਾਭਾ ਦੇ ‘ਆਪ’ ਵਿਧਾਇਕ ਦੇਵ ਮਾਨ ਦੇ ਪਿਤਾ ਦਾ ਦੇਹਾਂਤ
07:28 AM Nov 29, 2024 IST
ਖੇਤਰੀ ਪ੍ਰਤੀਨਿਧ
ਸਨੌਰ (ਪਟਿਆਲਾ), 28 ਨਵੰਬਰ
ਨਾਭਾ ਤੋਂ ‘ਆਪ’ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ ਦਾ ਸੰਖੇਪ ਬਿਮਾਰੀ ਮਗਰੋਂ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਅੱੱਜ ਉਨ੍ਹਾਂ ਦੇ ਸਨੌਰ ਨਾਲ ਲੱਗਦੇ ਜੱਦੀ ਪਿੰਡ ਫਤਿਹਪੁਰ ਰਾਜਪੂਤਾਂ ਵਿਚ ਸਥਿਤ ਸ਼ਮਸ਼ਾਨਘਾਟ ਵਿਚ ਧਾਰਮਿਕ ਰਹੁ ਰੀਤਾਂ ਨਾਲ ਕੀਤਾ ਗਿਆ। ਚਿਖਾ ਨੂੰ ਅਗਨੀ ਦੇਵ ਮਾਨ ਨੇ ਦਿਖਾਈ।
ਇਸ ਮੌਕੇ ਸਾਬਕਾ ਮੰਤਰੀ ਵਿਜੈ ਸਿੰਗਲਾ, ਵਿਧਾਇਕ ਹਰਮੀਤ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂਵਾਲਾ, ਸਾਬਕਾ ਵਿਧਾਇਕ ਰਮੇਸ਼ ਸਿੰਗਲਾ, ਅਕਾਲੀ ਆਗੂ ਸ਼ਰਨਜੀਤ ਜੋਗੀਪੁਰ, ‘ਆਪ’ ਆਗੂ ਸੁਰਜੀਤ ਅਬਲੋਵਾਲ, ਸੁਖਜਿੰਦਰ ਸਿੰਘ ਟੌਹੜਾ, ਮੇਜਰ ਸਿੰਘ ਟਿਵਾਣਾ ਸਮੇਤ ਕਈ ਹੋਰ ਵੀ ਮੌਜੂਦ ਸਨ।
Advertisement
Advertisement