For the best experience, open
https://m.punjabitribuneonline.com
on your mobile browser.
Advertisement

ਸੋਸ਼ਲ ਮੀਡੀਆ ਪੋਸਟ ’ਤੇ ਨੱਢਾ ਤੇ ਅਮਿਤ ਮਾਲਵੀਆ ਨੂੰ ਸੰਮਨ

08:21 PM May 08, 2024 IST
ਸੋਸ਼ਲ ਮੀਡੀਆ ਪੋਸਟ ’ਤੇ ਨੱਢਾ ਤੇ ਅਮਿਤ ਮਾਲਵੀਆ ਨੂੰ ਸੰਮਨ
Advertisement

ਬੰਗਲੂਰੂ, 8 ਮਈ

Advertisement

ਬੰਗਲੁੂਰੂ ਪੁਲੀਸ ਨੇ ਅਨੁਸੂਚਿਤ ਅਤੇ ਅਨੁਸੂਚਿਤ ਜਨਜਾਤੀ ਭਾਈਚਾਰੇ ਨੂੰ ਕਥਿਤ ਤੌਰ ’ਤੇ ਧਮਕਾਉਣ ਵਾਲੀ ਸੋਸ਼ਲ ਮੀਡੀਆ ਪੋਸਟ ਦੇ ਮਾਮਲੇ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਢਾ ਅਤੇ ਪਾਰਟੀ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੂੰ ਤਲਬ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਪੋਸਟ ਵਿੱਚ ਭਾਈਚਾਰੇ ਨੂੰ ਕਥਿਤ ਕਿਸੇ ਖਾਸ ਉਮੀਦਵਾਰ ਨੂੰ ਵੋਟ ਨਾ ਪਾਉਣ ਨਈ ਕਿਹਾ ਗਿਆ ਹੈ। ਦੋਵਾਂ ਆਗੂਆਂ ਨੂੰ ਇੱਥੋਂ ਦੇ ਹਾਈ ਗਰਾਊਂਡ ਥਾਣੇ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ (ਕੇਪੀਸੀਸੀ) ਵੱਲੋਂ 5 ਮਈ ਨੂੰ ਇਕ ਸੋਸ਼ਲ ਮੀਡੀਆ ਪੋਸਟ ਦੇ ਸਬੰਧ ’ਚ ਚੋਣ ਕਮਿਸ਼ਨ ਅਤੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਨੱਢਾ, ਮਾਲਵੀਆ ਅਤੇ ਭਾਜਪਾ ਦੀ ਕਰਨਾਟਕ ਇਕਾਈ ਦੇ ਮੁਖੀ ਬੀ ਵਾਈ ਵਿਜੇਂਦਰ ਵਿਰੁੱਧ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ’ਚ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। -ਪੀਟੀਆਈ

Advertisement
Author Image

amartribune@gmail.com

View all posts

Advertisement
Advertisement
×