For the best experience, open
https://m.punjabitribuneonline.com
on your mobile browser.
Advertisement

ਸੋਸ਼ਲ ਮੀਡੀਆ ਪੋਸਟ ’ਤੇ ਨੱਢਾ ਤੇ ਅਮਿਤ ਮਾਲਵੀਆ ਨੂੰ ਸੰਮਨ

07:14 AM May 09, 2024 IST
ਸੋਸ਼ਲ ਮੀਡੀਆ ਪੋਸਟ ’ਤੇ ਨੱਢਾ ਤੇ ਅਮਿਤ ਮਾਲਵੀਆ ਨੂੰ ਸੰਮਨ
Advertisement

ਬੰਗਲੂਰੂ: ਬੰਗਲੁੂਰੂ ਪੁਲੀਸ ਨੇ ਅਨੁਸੂਚਿਤ ਅਤੇ ਅਨੁਸੂਚਿਤ ਜਨਜਾਤੀ ਭਾਈਚਾਰੇ ਨੂੰ ਕਥਿਤ ਤੌਰ ’ਤੇ ਧਮਕਾਉਣ ਵਾਲੀ ਸੋਸ਼ਲ ਮੀਡੀਆ ਪੋਸਟ ਦੇ ਮਾਮਲੇ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਢਾ ਅਤੇ ਪਾਰਟੀ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੂੰ ਤਲਬ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਪੋਸਟ ਵਿੱਚ ਭਾਈਚਾਰੇ ਨੂੰ ਕਥਿਤ ਕਿਸੇ ਖਾਸ ਉਮੀਦਵਾਰ ਨੂੰ ਵੋਟ ਨਾ ਪਾਉਣ ਨਈ ਕਿਹਾ ਗਿਆ ਹੈ। ਦੋਵਾਂ ਆਗੂਆਂ ਨੂੰ ਇੱਥੋਂ ਦੇ ਹਾਈ ਗਰਾਊਂਡ ਥਾਣੇ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੇ 5 ਮਈ ਨੂੰ ਸੋਸ਼ਲ ਮੀਡੀਆ ਪੋਸਟ ਸਬੰਧੀ ਸ਼ਿਕਾਇਤ ਕੀਤੀ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×