For the best experience, open
https://m.punjabitribuneonline.com
on your mobile browser.
Advertisement

ਨੱਢਾ ਤੇ ਸ਼ਾਹ ਵੱਲੋਂ ਪੰਜਾਬ ਦੇ ਉਮੀਦਵਾਰਾਂ ਬਾਰੇ ਚਰਚਾ

07:04 AM Mar 30, 2024 IST
ਨੱਢਾ ਤੇ ਸ਼ਾਹ ਵੱਲੋਂ ਪੰਜਾਬ ਦੇ ਉਮੀਦਵਾਰਾਂ ਬਾਰੇ ਚਰਚਾ
Advertisement

ਆਦਿਤੀ ਟੰਡਨ
ਨਵੀਂ ਦਿੱਲੀ, 29 ਮਾਰਚ
ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਅਗਲੀ ਮੀਟਿੰਗ ਤੋਂ ਪਹਿਲਾਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਬਾਰੇ ਚਰਚਾ ਕਰਨ ਲਈ ਲੰਘੀ ਦੇਰ ਰਾਤ ਕੌਮੀ ਰਾਜਧਾਨੀ ’ਚ ਪਾਰਟੀ ਦੀ ਪੰਜਾਬ ਇਕਾਈ ਦੇ ਆਗੂਆਂ ਨਾਲ ਮੁਲਾਕਾਤ ਕੀਤੀ।
ਮੀਟਿੰਗ ’ਚ ਭਾਜਪਾ ਪ੍ਰਧਾਨ ਜੇਪੀ ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਜਥੇਬੰਦਕ ਜਨਰਲ ਸਕੱਤਰ ਬੀਐੱਲ ਸੰਤੋਸ਼, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਹਾਜ਼ਰ ਸਨ। ਪੈਨਲ ਵਿੱਚ ਪ੍ਰਨੀਤ ਕੌਰ, ਰਵਨੀਤ ਸਿੰਘ ਬਿੱਟੂ, ਸੁਸ਼ੀਲ ਕੁਮਾਰ ਰਿੰਕੂ ਅਤੇ ਤਰਨਜੀਤ ਸੰਧੂ ਦੇ ਨਾਵਾਂ ਨਾਲ ਕ੍ਰਮਵਾਰ ਪਟਿਆਲਾ, ਲੁਧਿਆਣਾ, ਜਲੰਧਰ ਰਾਖਵਾਂ ਅਤੇ ਅੰਮ੍ਰਿਤਸਰ ਤੋਂ ਉਮੀਦਵਾਰ ਤਕਰੀਬਨ ਤੈਅ ਹਨ। ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅਤੇ ਉਨ੍ਹਾਂ ਦੇ ਪੁੱਤਰ ਅਜੈਵੀਰ ਸਿੰਘ ਲਾਲਪੁਰਾ (ਜ਼ਿਲ੍ਹਾ ਰੂਪਨਗਰ ਤੋਂ ਭਾਜਪਾ ਦੇ ਮੁਖੀ) ਦੇ ਨਾਵਾਂ ਬਾਰੇ ਚਰਚਾ ਕੀਤੀ ਗਈ। ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਮਰਹੂਮ ਅਦਾਕਾਰ ਤੇ ਭਾਜਪਾ ਸੰਸਦ ਮੈਂਬਰ ਵਿਨੋਦ ਖੰਨਾ ਦੀ ਪਤਨੀ ਜਾਂ ਪੰਜਾਬ ਭਾਜਪਾ ਦੇ ਸਾਬਕਾ ਮੁਖੀ ਅਸ਼ਵਨੀ ਸ਼ਰਮਾ ਉਮੀਦਵਾਰ ਹੋ ਸਕਦੇ ਹਨ। ਸੰਗਰੂਰ ਤੋਂ ਕੇਵਲ ਢਿੱਲੋਂ ਤੇ ਅਰਵਿੰਦ ਖੰਨਾ ਅਤੇ ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਤੇ ਸੁਰਜੀਤ ਕੁਮਾਰ ਜਿਆਣੀ ਦੇ ਨਾਵਾਂ ਦੀ ਚਰਚਾ ਹੈ। ਸੂਤਰਾਂ ਨੇ ਦੱਸਿਆ ਕਿ ਸੰਗਰੂਰ ਤੋਂ ਹਿੰਦੂ ਚਿਹਰਾ ਮੈਦਾਨ ’ਚ ਉਤਾਰਨਾ ਪਿਆ ਅਰਵਿੰਦ ਖੰਨਾ ਭਾਜਪਾ ਦੀ ਪਸੰਦ ਹੋ ਸਕਦੇ ਹਨ। ਅਜੇ ਇਹ ਸਪੱਸ਼ਟ ਨਹੀਂ ਹੋਇਆ ਕਿ ਪਾਰਟੀ ਦੇ ਸੂਬਾ ਮੁਖੀ ਸੁਨੀਲ ਜਾਖੜ ਲੋਕ ਸਭਾ ਚੋਣ ਲੜਨਗੇ ਜਾਂ ਨਹੀਂ। ਸੂਤਰਾਂ ਦਾ ਕਹਿਣਾ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਮਾਰਚ ਮਹੀਨੇ ਦਿਲ ਦਾ ਦੌਰਾ ਪੈਣ ਮਗਰੋਂ ਤੰਦਰੁਸਤ ਹੋ ਰਹੇ ਹਨ। ਪਾਰਟੀ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਦੀ ਭਾਲ ਕਰ ਰਹੀ ਹੈ ਜਿੱਥੋਂ ਸਰੂਪ ਸਿੰਗਲਾ ਦੇ ਨਾਂ ਦੀ ਚਰਚਾ ਹੈ। ਭਾਜਪਾ ਲਈ ਖਡੂਰ ਸਾਹਿਬ, ਫਤਹਿਗੜ੍ਹ ਸਾਹਿਬ ਤੇ ਫਰੀਦਕੋਟ ਤੋਂ ਉਮੀਦਵਾਰ ਲੱਭਣੇ ਚੁਣੌਤੀ ਹਨ ਕਿਉਂਕਿ ਪਾਰਟੀ ਨੇ ਇਨ੍ਹਾਂ ਹਲਕਿਆਂ ਸਮੇਤ ਸੰਗਰੂਰ ਤੇ ਬਠਿੰਡਾ ਤੋਂ ਕਦੀ ਲੋਕ ਸਭਾ ਚੋਣ ਨਹੀਂ ਲੜੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×