For the best experience, open
https://m.punjabitribuneonline.com
on your mobile browser.
Advertisement

ਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਨਗਰ ਕੀਰਤਨ

08:54 AM Dec 24, 2024 IST
ਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਨਗਰ ਕੀਰਤਨ
ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਸੁਰਜੀਤ ਸਿੰਘ ਗੜ੍ਹੀ ਤੇ ਹੋਰ। -ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 23 ਦਸੰਬਰ
ਨਗਰ ਕੀਰਤਨ ਗੁਰਦੁਆਰਾ ਦੂਖ ਭੰਜਨ ਸਹਾਰਾ ਟਰੱਸਟ ਕੱਲਰਭੈਣੀ ਵੱਲੋਂ ਟਰੱਸਟ ਦੇ ਚੇਅਰਮੈਨ ਬਾਬਾ ਨਛੱਤਰ ਸਿੰਘ ਤੇ ਟਰੱਸਟ ਦੀ ਮੁੱਖ ਪ੍ਰਬੰਧਕ ਬੀਬੀ ਸੋਹਣਜੀਤ ਕੌਰ ਦੀ ਦੇਖ-ਰੇਖ ਹੇਠ ਅੱਜ ਕੱਲਰਭੈਣੀ ਤੋਂ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਮਾਤਾ ਗੁਜਰ ਕੌਰ ਜੀ, ਬਾਬਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸ ਨਗਰ ਕੀਰਤਨ ਦਾ ਇਥੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਦੀ ਤਰਫੋਂ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਗੁਰਦੁਆਰਾ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ਼ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕਾਂ ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਭਰਵਾਂ ਸਵਾਗਤ ਕੀਤਾ।
ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਨਗਰ ਕੀਰਤਨ ’ਚ ਪੰਜ ਪਿਆਰਿਆਂ ਨੂੰ ਸਿਰੋਪੇ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਦੌਰਾਨ ਸਾਬਕਾ ਡੀਆਈਜੀ ਰਣਬੀਰ ਸਿੰਘ ਖੱਟੜਾ, ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ, ਬਾਬਾ ਜਸਵਿੰਦਰ ਸਿੰਘ ਝੰਡੀ, ਅਕਾਲੀ ਆਗੂ ਸੁਰਿੰਦਰ ਸਿੰਘ ਘੁਮਾਣਾ, ਬਲਵਿੰਦਰ ਸਿੰਘ ਨੇਪਰਾਂ, ਕਿਸਾਨ ਆਗੂ ਜਸਦੇਵ ਸਿੰਘ ਨੂਗੀ, ਡਾ. ਬਲਬੀਰ ਸਿੰਘ ਭੱਟਮਾਜਰਾ ਸਮੇਤ ਮਨਜੀਤ ਸਿੰਘ ਪੁਆਰ, ਹਜੂਰ ਸਿੰਘ ਸਮਾਣਾ, ਤਰਸਵੀਰ ਸਿੰਘ ਲਾਡਬੰਜਾਰਾ ਆਦਿ ਨੇ ਵੀ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।

Advertisement

Advertisement
Advertisement
Author Image

sukhwinder singh

View all posts

Advertisement