For the best experience, open
https://m.punjabitribuneonline.com
on your mobile browser.
Advertisement

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

10:14 AM Nov 14, 2024 IST
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਡੱਬਵਾਲੀ ਵਿੱਚ ਬੁੱਧਵਾਰ ਨੂੰ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। -ਫੋੋਟੋ: ਸ਼ਾਂਤ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 13 ਨਵੰਬਰ
ਖਾਲਸਾ ਹਾਈ ਸਕੂਲ ਮਾਨਸਾ ਵਿੱਚ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਰਜਿੰਦਰ ਸਿੰਘ ਦੇ ਰਾਗੀ ਜਥੇ ਵੱਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੇ ਦੌਰਾਨ ਗੁਰੂ ਕਾ ਲੰਗਰ ਅਟੁੱਤ ਵਰਤਾਇਆ ਗਿਆ। ਇਸ ਮੌਕੇ ’ਤੇ ਸਿੱਖ ਮਿਸ਼ਨਰੀ ਪ੍ਰਚਾਰਕ ਭਾਈ ਅਮ੍ਰਿਤਪਾਲ ਸਿੰਘ ਤੇ ਗੁਰਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ ਜਿਨ੍ਹਾਂ ਨੇ ਆਪਣੇ ਵਢਮੁੱਲੇ ਤੇ ਬੇਸ਼ਕੀਮਤੀ ਵਿਚਾਰਾਂ ਨਾਲ ਸਮੂਹ ਸੰਗਤ ਤੇ ਬੱਚਿਆਂ ਨੂੰ ਨਿਹਾਲ ਕੀਤਾ।ਇਸ ਮੌਕੇ ਅਕਾਦਮਿਕ ਖੇਤਰ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਇਨਾਮ ਦਿੱਤੇ ਗਏ।

Advertisement

ਪੱਖੋ ਕੈਂਚੀਆਂ (ਪੱਤਰ ਪ੍ਰੇਰਕ):

Advertisement

ਪਿੰਡ ਚੀਮਾ ਵਿਚ ਗੁਰਦੁਆਰਾ ਰਾਮਬਾਗ ਸਾਹਿਬ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ’ਤੇ ਸੰਗਤ ਨੇ ਸਵਾਗਤ ਕੀਤਾ। ਇਸ ਦੌਰਾਨ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਕਵੀਸ਼ਰੀ ਜਥੇ ਨੇ ਗੁਰ ਇਤਿਹਾਸ ਨਾਲ ਸਬੰਧਤ ਪ੍ਰਸੰਗ ਪੇਸ਼ ਕੀਤੇ।

ਡੱਬਵਾਲੀ (ਪੱਤਰ ਪ੍ਰੇਰਕ):

ਸੰਗਤ ਵੱਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਨਗਰ ਕੀਰਤਨ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਤੋਂ ਪੂਰੇ ਖਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ। ਸ਼ਹਿਰ ਵਿੱਚ ਥਾਂ-ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਨਗਰ ਕੀਰਤਨ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਮਲਕੀਤ ਸਿੰਘ ਖਾਲਸਾ, ਗੁਰਦੁਆਰਾ ਚੋਰਮਾਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਪਾਲ ਸਿੰਘ ਵੀ ਉਚੇਚੇ ਤੌਰ ’ਤੇ ਮੌਜੂਦ ਸਨ। ਬਾਬਾ ਦੀਪ ਸਿੰਘ ਗਤਕਾ ਟੀਮ ਦੇ ਨੌਜਵਾਨਾਂ ਨੇ ਖਾਲਸਾਈ ਜਾਹੋ-ਜਲਾਲ ਦੇ ਬਾਖੂਬੀ ਜੌਹਰ ਦਿਖਾਏ।

ਭਦੌੜ (ਪੱਤਰ ਪ੍ਰੇਰਕ):

ਤਪ ਅਸਥਾਨ ਸੰਤ ਬਾਬਾ ਕਾਹਲਾ ਸਿੰਘ, ਬਾਬਾ ਮਲਕੀਤ ਸਿੰਘ ਗੁਰਦੁਆਰਾ ਸਾਹਿਬ ਭਦੌੜ ਤੋਂ ਸੰਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸਜਾਇਆ ਗਿਆ ਜਿਸ ਨੂੰ ਮੁੱਖ ਸੇਵਾਦਾਰ ਬਾਬਾ ਚਮਕੌਰ ਸਿੰਘ ਅਤੇ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਤੇ ਭਾਈ ਬਲਜਿੰਦਰ ਸਿੰਘ ਨੇ ਅਰਦਾਸ ਕਰ ਕੇ ਰਵਾਨਾ ਕੀਤਾ। ਨਗਰ ਕੀਰਤਨ ਦਾ ਵੱਖ-ਵੱਖ ਥਾਈਂ ਨਿੱਘਾ ਸਵਾਗਤ ਕੀਤਾ ਗਿਆ।

ਪ੍ਰਭਾਤ ਫੇਰੀਆਂ ਜਾਰੀ

ਫ਼ਤਹਿਗੜ੍ਹ ਪੰਜਤੂਰ (ਪੱਤਰ ਪ੍ਰੇਰਕ):

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇੱਥੇ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਸੱਤਵੇਂ ਦਿਨ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਪ੍ਰਭਾਤ ਫੇਰੀ ਸਜਾਈ ਗਈ। ਇਸ ਦੌਰਾਨ ਵੱਡੀ ਗਿਣਤੀ ਨੌਜਵਾਨ, ਬਜ਼ੁਰਗ, ਬੱਚੇ ਅਤੇ ਬੀਬੀਆਂ ਸ਼ਾਮਲ ਸਨ ਨੇ ਤੜਕਸਾਰ ਕਸਬੇ ਦੇ ਗਲੀ ਮੁਹੱਲਿਆਂ ਵਿੱਚ ਫੇਰੀ ਲਗਾਈ ਅਤੇ ਗੁਰੂ ਜੱਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੰਢਾ ਅਤੇ ਸਮੂਹ ਮੈਂਬਰਾਂ ਸਮੇਤ ਮੁੱਖ ਗ੍ਰੰਥੀ ਗਿਆਨੀ ਰਜਿੰਦਰ ਸਿੰਘ ਰਾਜਨ ਪ੍ਰਭਾਤ ਫੇਰੀਆਂ ਦੀ ਅਗਵਾਈ ਕਰ ਰਹੇ ਸਨ। ਗਿਆਨੀ ਰਜਿੰਦਰ ਸਿੰਘ ਗੁਰਦੁਆਰਾ ਸਾਹਿਬ ਵਿਚ ਬੱਚਿਆਂ ਨੂੰ ਪ੍ਰਭਾਤ ਫੇਰੀ ਵਿੱਚ ਬੋਲੇ ਜਾਣ ਵਾਲੇ ਸ਼ਬਦਾਂ ਦੀ ਤਿਆਰੀ ਕਰਵਾਉਂਦੇ ਹਨ।

Advertisement
Author Image

joginder kumar

View all posts

Advertisement