ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ

10:35 AM Jun 08, 2024 IST
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ| -ਫੋਟੋ: ਰਾਏਕੋਟੀ

ਪੱਤਰ ਪ੍ਰੇਰਕ
ਰਾਏਕੋਟ, 7 ਜੂਨ
ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰੂਦੁਆਰਾ ਸਿੰਘ ਸਭਾ ਪਿੰਡ ਬੱਸੀਆਂ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਫੌਜੀ ਬੈਂਡ ਨੇ ਸ਼ਾਨਦਾਰ ਪੇਸ਼ਕਾਰੀ ਕੀਤੀ ਅਤੇ ਗਤਕਾ ਪਾਰਟੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਨਗਰ ਕੀਰਤਨ ਦੇ ਸਵਾਗਤ ਲਈ ਸੰਗਤ ਵੱਲੋਂ ਜਗ੍ਹਾ-ਜਗ੍ਹਾ ’ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਸਨ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਪਿੰਡ ਵਿੱਚੋਂ ਦੀ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਾਪਸ ਆ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦੌਰਾਨ ਕਵੀਸ਼ਰੀ ਜਥੇ ਭਾਈ ਜਗਸੀਰ ਸਿੰਘ ਢੱਠਿਆਂ ਵਾਲਿਆਂ ਵਲੋਂ ਗੁਰੂ ਅਰਜਨ ਦੇਵ ਦੀ ਸ਼ਹਾਦਤ ਬਾਰੇ ਜਾਗਰੂਕ ਕੀਤਾ ਗਿਆ। ਬਾਬਾ ਗੁਰਜੰਟ ਸਿੰਘ ਬੱਸੀਆਂ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ।

Advertisement

ਕੈਂਪ ਵਿੱਚ 30 ਵਿਅਕਤੀਆਂ ਨੇ ਖੂਨਦਾਨ ਕੀਤਾ

ਪਾਇਲ (ਪੱਤਰ ਪ੍ਰੇਰਕ): ਗੁਰਮਤਿ ਪ੍ਰਚਾਰ ਸੰਸਥਾ ਪਾਇਲ ਵੱਲੋਂ ਗੁਰੂ ਅਰਜਨ ਦੇਵ ਦੀ ਸ਼ਹੀਦੀ ਨੂੰ ਸਮਰਪਿਤ ਗੁਰੂ ਤੇਗ ਬਹਾਦਰ ਸਾਹਿਬ ਬੱਸ ਸਟੈਂਡ ਪਾਇਲ ਵਿਚ 26ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਵਿੱਚ 30 ਦਾਨੀ ਸੱਜਣਾਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਸੰਸਥਾ ਵੱਲੋਂ ਬੂਟੇ ਵੀ ਵੰਡੇ ਗਏ। ਇਸ ਖੂਨਦਾਨ ਕੈਂਪ ਵਿੱਚ ਰੈਡ ਕਰਾਸ ਸੁਸਾਇਟੀ ਲੁਧਿਆਣਾ ਦੀ ਟੀਮ ਵੱਲੋਂ ਖੂਨ ਇਕੱਤਰ ਕੀਤਾ ਗਿਆ। ਇਸ ਸਮੇਂ ਉੱਘੇ ਸਮਾਜ ਸੇਵੀ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਵੱਲੋਂ ਸੰਸਥਾ ਨੂੰ ਨਗਦ ਰਕਮ ਭੇਟ ਕਰਦਿਆਂ ਕਿਹਾ ਕਿ ਖੂਨਦਾਨ ਕਰਨਾ ਵੱਡਾ ਪੁੰਨ ਦਾ ਕਾਰਜ ਹੈ ਜੋ ਮਰੀਜ਼ ਦੀ ਜਾਨ ਬਚਾਉਣ ਵਿੱਚ ਸਹਾਈ ਹੁੰਦਾ ਹੈ। ਇਸ ਖੂਨਦਾਨ ਵਿੱਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਪ੍ਰਧਾਨ ਅਮਰੀਕ ਸਿੰਘ, ਉਪ ਪ੍ਰਧਾਨ ਅਵਤਾਰ ਸਿੰਘ, ਬੂਟਾ ਸਿੰਘ, ਸਕੱਤਰ ਸੋਮਾ ਸਿੰਘ, ਮਨਦੀਪ ਸਿੰਘ ਚੀਮਾ, ਪ੍ਰਧਾਨ ਮਲਕੀਤ ਸਿੰਘ ਧਾਲੀਵਾਲ, ਖਜ਼ਾਨਚੀ ਸੁਰਿੰਦਰ ਸਿੰਘ ਢਿੱਲੋਂ, ਮੰਗਾ ਸਿੰਘ, ਗੁਰਜੰਟ ਸਿੰਘ, ਸਾਬਕਾ ਐੱਸਡੀਓ ਮੁਖਤਿਆਰ ਸਿੰਘ, ਸੈਕਟਰੀ ਰਾਮ ਸਰੂਪ ਸਿੰਘ, ਪ੍ਰਧਾਨ ਲਖਵਿੰਦਰ ਸਿੰਘ ਚੀਮਾ, ਮਨਪ੍ਰੀਤ ਸਿੰਘ ਬਿੱਲਾ, ਹਰਕਮਲ ਸਿੰਘ, ਰਾਜਿੰਦਰ ਸਿੰਘ, ਮਨਜੋਧ ਸਿੰਘ ਵੱਲੋਂ ਵੀ ਖੂਨਦਾਨ ਕੈਂਪ ਵਿੱਚ ਸੇਵਾਵਾਂ ਨਿਭਾਈਆਂ ਗਈਆਂ।

Advertisement
Advertisement
Advertisement