ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਹਰਿਗੋਬਿੰਦ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ

07:09 AM Jun 21, 2024 IST
ਸ਼ਹਿਣਾ ਵਿਚ ਸਜਾਏ ਗਏ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ। -ਫੋਟੋ: ਸਿੰਗਲਾ

ਪੱਤਰ ਪ੍ਰੇਰਕ
ਸ਼ਹਿਣਾ, 20 ਜੂਨ
ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਪੰਚਾਇਤ ਘਰ ਅੱਗੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕੀਤੇ। ਨਗਰ ਕੀਰਤਨ ਕਸਬੇ ਦੇ ਵੱਖ-ਵੱਖ ਬਾਜ਼ਾਰਾਂ ਤੇ ਮੁਹੱਲਿਆਂ ’ਚੋਂ ਲੰਘਿਆ। ਪਾਲਕੀ ਨੂੰ ਪੁਰਾਤਨ ਤਰੀਕੇ ਨਾਲ ਸਜਾ ਕੇ 4 ਸਿੰਘਾਂ ਨੇ ਮੋਢਿਆਂ ’ਤੇ ਚੁੱਕਿਆ ਹੋਇਆ ਸੀ ਅਤੇ ਪਿੱਛੇ ਸੰਗਤ ਜਾਪ ਕਰ ਰਹੀ ਸੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਨਗਿੰਦਰ ਸਿੰਘ, ਬੇਅੰਤ ਸਿੰਘ ਸਰਾ, ਸੁਖਦੇਵ ਸਿੰਘ ਬਲਦੇਵ ਸਿੰਘ ਮਾਸਟਰ, ਪੰਚ ਸੁਖਵਿੰਦਰ ਸਿੰਘ ਧਾਲੀਵਾਲ ਅਤੇ ਹੋਰ ਪਤਵੰਤੇ ਹਾਜਰ ਸਨ। ਨਗਰ ਕੀਰਤਨ ਸਵੇਰੇ 6 ਵਜੇ ਸ਼ੁਰੂ ਹੋਇਆ ਤੇ 10 ਵਜੇ ਸਮਾਪਤੀ ਹੋਈ। ਬਾਬਾ ਨਿਰਮਲ ਸਿੰਘ ਨੇ ਦੱਸਿਆ ਕਿ 22 ਜੂਨ ਗੁਰੂ ਹਰਗੋਬਿੰਦ ਸਾਹਿਬ ਦੇ ਆਗਮਾਨ ਪੁਬਰ ’ਤੇ ਸ੍ਰੀ ਆਖੰਡ ਪਾਠ ਦੇ ਭੋਗ ਪਾਏ ਜਾਣਗੇ। ਇਸੇ ਦੌਰਾਨ ਸ਼ਹਿਣਾ ਦੇ ਮੇਨ ਬਾਜ਼ਾਰ ਵਿੱਚ ਸਮੂਹ ਦੁਕਾਨਦਾਰਾਂ ਵੱਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ।

Advertisement

Advertisement
Advertisement