For the best experience, open
https://m.punjabitribuneonline.com
on your mobile browser.
Advertisement

ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

06:46 AM Feb 22, 2024 IST
ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਪਿੰਡ ਖੁਰਦ ਵਿੱਚ ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਮੁਕੰਦ ਸਿੰਘ ਚੀਮਾ
ਸੰਦੌੜ, 21 ਫਰਵਰੀ
ਸ਼੍ਰੋਮਣੀ ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਖੁਰਦ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਸ਼੍ਰੋਮਣੀ ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਇੰਟਰਨੈਸ਼ਨਲ ਢਾਡੀ ਜਥੇਦਾਰ ਗਿਆਨੀ ਨਾਰੰਗ ਸਿੰਘ ਝੱਲੀ ਤੇ ਜੱਥੇਦਾਰ ਗਿਆਨੀ ਸਤਨਾਮ ਸਿੰਘ ਚਾਮਿੰਡਾ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸੰਤ ਆਸ਼ਰਮ ਫ਼ਤਹਿਗੜ੍ਹ ਪੰਜਗਰਾਈਂਆਂ ਤੋਂ ਸੇਵਕ ਜਥੇ ਨੇ ਕੀਤਰਨ ਕੀਤਾ। ਇਸ ਮੌਕੇ ਜਥੇਦਾਰ ਭੁਪਿੰਦਰ ਸਿੰਘ ਖੁਰਦ,ਪ੍ਰਧਾਨ ਹਾਕਮ ਸਿੰਘ ਠੇਕੇਦਾਰ, ਹੈੱਡ ਗ੍ਰੰਥੀ ਚਰਨਜੀਤ ਸਿੰਘ ਚੰਨੀ, ਜਥੇਦਾਰ ਅਵਤਾਰ ਸਿੰਘ, ਬਹਾਦਰ ਸਿੰਘ ਸਣੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×