For the best experience, open
https://m.punjabitribuneonline.com
on your mobile browser.
Advertisement

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

06:35 AM Jan 11, 2024 IST
ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। -ਫੋਟੋ: ਜਾਗੋਵਾਲ
Advertisement

ਪੱਤਰ ਪ੍ਰੇਰਕ
ਕਾਹਨੂੰਵਾਨ, 10 ਜਨਵਰੀ
ਇੱਥੋਂ ਦੇ ਪਿੰਡ ਫੇਰੋਚੇਚੀ ਵਿੱਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੂਬੇਦਾਰ ਭਜਨ ਸਿੰਘ ਅਤੇ ਬਾਵਾ ਸਿੰਘ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਜੋ ਸਾਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਨਿੱਜੀ ਸਥਾਨ ਗੁਰਦੁਆਰਾ ਸਿੰਘ ਸਭਾ ਫੇਰੋਚੇਚੀ ਵਿਖੇ ਸਮਾਪਤ ਹੋਇਆ। ਉਨ੍ਹਾਂ ਦੱਸਿਆ ਕਿ ਭਾਈ ਬਲਬੀਰ ਸਿੰਘ ਗੁਰਦਾਸਪੁਰ ਵਾਲੇ ਅਤੇ ਸਾਥੀਆਂ ਦੇ ਕਵੀਸ਼ਰੀ ਜਥੇ ਵੱਲੋਂ ਕੀਰਤਨ ਕੀਤਾ ਗਿਆ ਅਤੇ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਗੁਰ ਇਤਿਹਾਸ ਸੁਣਾਇਆ ਗਿਆ। ਉਨ੍ਹਾਂ ਦੱਸਿਆ ਕਿ ਰਸਤੇ ਵਿੱਚ ਸੰਗਤਾਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦੀ ਚਾਹ ਪਕੌੜਿਆਂ, ਲੰਗਰ ਅਤੇ ਫ਼ਲਾਂ ਆਦਿ ਨਾਲ ਖ਼ੂਬ ਸੇਵਾ ਕੀਤੀ ਗਈ।

Advertisement

ਬਾਜਵਾ ਕਲਾਂ ਵਿੱਚ ਸਮਾਗਮ 17 ਨੂੰ

ਸ਼ਾਹਕੋਟ (ਪੱਤਰ ਪ੍ਰੇਰਕ): ਗੁਰਦੁਆਰਾ ਬਾਬਾ ਸੁਖਚੈਨ ਦਾਸ ਬਾਜਵਾ ਕਲਾਂ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੂਰਬ 17 ਜਨਵਰੀ ਨੂੰ ਮਨਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਦੱਸਿਆ 15 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਹੋਣਗੇ। 16 ਜਨਵਰੀ ਨੂੰ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਜਾਵੇਗਾ। 17 ਜਨਵਰੀ ਨੂੰ ਅਖੰਡ ਪਾਠ ਦਾ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ, ਜਿਸ ਵਿਚ ਕੀਰਤਨੀ ਤੇ ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ।

Advertisement
Author Image

sukhwinder singh

View all posts

Advertisement
Advertisement
×