ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

07:34 AM Jan 16, 2024 IST
ਸੰਗਰੂਰ ’ਚ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਜਨਵਰੀ
ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ, ਗੁਰਮੀਤ ਸਿੰਘ ਸਾਹਨੀ ਜਨਰਲ ਸਕੱਤਰ, ਪਰਮਜੀਤ ਸਿੰਘ ਸੋਬਤੀ, ਗੁਰਵਿੰਦਰ ਸਿੰਘ ਸਰਨਾ, ਹਰਵਿੰਦਰ ਪਾਲ ਸਿੰਘ ਕੋਹਲੀ, ਗੁਰਜੰਟ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ ਦੀ ਦੇਖ ਰੇਖ ਹੇਠ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਦੇ ਮੈਂਬਰ ਭਾਈ ਮਨਵੀਰ ਸਿੰਘ ਕੋਹਾੜਕਾ ਅਤੇ ਇਸਤਰੀ ਸਤਿਸੰਗ ਸਭਾਵਾਂ ਦੇ ਸ਼ਬਦੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ। ਅਕਾਲ ਗਤਕਾ ਗਰੁੱਪ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਦੌਰਾਨ ਸਿੱਖ ਇਤਿਹਾਸ ਪ੍ਰਦਰਸ਼ਨੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ।

Advertisement

Advertisement