ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਿਪਤ ਨਗਰ ਕੀਰਤਨ ਸਜਾਏ

08:08 AM Jan 05, 2025 IST
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 4 ਜਨਵਰੀ
ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਤਿਹਾਸਕ ਗੁਰਦੁਆਰਾ ਮਸਤਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਕੀਤੀ। ਨਗਰ ਕੀਰਤਨ ਦੀ ਅਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਪ੍ਰੀਤ ਸਿੰਘ ਨੇ ਅਰਦਾਸ ਕੀਤੀ। ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਫੁੱਲਾਂ ਦੀ ਪਾਲਕੀ ਵਿਚ ਸਜਾਇਆ ਗਿਆ ਸੀ। ਪਾਲਕੀ ਸਾਹਿਬ ਦੇ ਅੱਗੇ ਸੇਵਾਦਾਰ ਪਾਣੀ ਦਾ ਛਿੜਕਾਅ ਕਰ ਸਫ਼ਾਈ ਕਰ ਰਹੇ ਸਨ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚਲ ਕੇ ਲਵ ਕੁਸ਼ ਨਗਰ, ਡਾ. ਬਾਂਸਲ ਚੌਕ ਦੇਵੀ ਮੰਦਰ ਚੌਕ ਪਾਣੀ ਵਾਲੀ ਟੈਂਕੀ, ਰਵੀ ਦਾਸ ਨਗਰ, ਹਨੂੰਮਾਨ ਮੰਦਿਰ ਰੋਡ, ਕਮੇਟੀ ਚੌਕ, ਬਾਬਾ ਦਲੇਲ ਸਿੰਘ ਜੀ ਕੁਟੀਆ ਤੋਂ ਹੁੰਦਾ ਹੋਇਆ ਗੁਰਦੁਆਰਾ ਮੰਜੀ ਸਾਹਿਬ ਪੁੱਜਾ, ਜਿੱਥੇ ਕਾਰ ਸੇਵਾ ਵਾਲੇ ਬਾਬਾ ਗੁਰਮੀਤ ਸਿੰਘ ਵੱਲੋਂ ਸੰਗਤ ਲਈ ਚਾਹ ਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਸਨ। ਸਾਰੇ ਰਸਤੇ ਵਿੱਚ ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਵਾਸੀਆਂ ਵੱਲੋਂ ਸੁੰਦਰ ਗੇਟ ਤੇ ਸੰਗਤਾਂ ਲਈ ਕਈ ਤਰ੍ਹਾਂ ਦੇ ਲੰਗਰ ਦੇ ਇੰਤਜ਼ਾਮ ਕੀਤੇ ਗਏ ਸਨ। ਗੁਰਦੁਆਰਾ ਮੰਜੀ ਸਾਹਿਬ ਤੋਂ ਥੋੜੀ ਦੇਰ ਠਹਿਰਾਅ ਤੋਂ ਬਾਅਦ ਨਗਰ ਕੀਰਤਨ ਮਾਜਰੀ ਮੁੱਹਲਾ, ਲਵ ਕੁਸ਼ ਗੇਟ ਤੇ ਗੁਰਦੁਆਰਾ ਨਾਨਕ ਦਰਬਾਰ ਤੋਂ ਹੁੰਦਾ ਹੋਇਆ ਆਪਣੇ ਸਥਾਨ ਪੁੱਜਿਆ। ਵੱਡੀ ਗਿਣਤੀ ਵਿੱਚ ਸੰਗਤ ਪਾਲਕੀ ਸਾਹਿਬ ਦੇ ਨਾਲ ਸ਼ਬਦ ਬਾਣੀ ਦਾ ਗੁਣਗਾਣ ਕਰ ਰਹੀਆਂ ਸਨ। ਗਤਕਾ ਪਾਰਟੀ ਦੇ ਨੌਜਵਾਨ ਨੇ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ। ਭਾਰੀ ਸਰਦੀ ਦੇ ਬਾਵਜੂਦ ਵੀ ਸੰਗਤਾਂ ਦਾ ਕਾਫੀ ਇਕੱਠ ਸੀ।

Advertisement

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਯਮੁਨਾਨਗਰ ਵਿੱਚ ਸਜਾਏ ਨਗਰ ਕੀਰਤਨ ਦੀ ਝਲਕ।

ਯਮੁਨਾਨਗਰ (ਪੱਤਰ ਪ੍ਰੇਰਕ): ਇਥੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਮਨਾ ਗਲੀ ਵੱਲੋਂ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛੱਤਰਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਸ਼ਹਿਰ ਦੇ ਮੁੱਖ ਬਾਜ਼ਾਰ, ਰੇਲਵੇ ਰੋਡ, ਸਰਨੀ ਚੌਕ, ਗੁਰਦੁਆਰਾ ਜੱਬੀ ਵਾਲਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਹਿਰੂ ਪਾਰਕ ਮਾਡਲ ਟਾਊਨ, ਡੇਰਾ ਸੰਤਪੁਰਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਕਲੋਨੀ ਹੁੰਦਾ ਹੋਇਆ ਦੁੁਬਾਰਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਮਨਾ ਗਲੀ ਜਾ ਕੇ ਸਮਾਪਤ ਹੋਇਆ। ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ ਨੇ ਅਪਣੇ ਜੌਹਰ ਵਿਖਾਏ, ਸੰਗਤਾਂ ਨੇ ਜਗ੍ਹਾ ਜਗ੍ਹਾ ਨਗਰ ਕੀਰਤਨ ਦਾ ਸਵਾਗਤ ਕੀਤਾ, ਦੁੱਧ ਚਾਹ ਦੇ ਲੰਗਰ ਲਗਾਏ ਗਏ ਤੇ ਸੰਗਤ ਵੱਲੋਂ ਆਤਿਸ਼ਬਾਜ਼ੀ ਕੀਤੀ ਗਈ।

Advertisement
Advertisement