ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

07:26 AM Jun 21, 2024 IST
ਫਗਵਾੜਾ ਵਿੱਚ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। -ਫੋਟੋ: ਚਾਨਾ

ਫਗਵਾੜਾ:

Advertisement

ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਤੋਂ ਕੱਢਿਆ ਗਿਆ ਜੋ ਸਰਾਫ਼ਾ ਬਾਜ਼ਾਰ, ਡੱਡਲ ਮੁਹੱਲਾ, ਟੂਟੀਆਂ ਗੁਰਦੁਆਰਾ, ਰਾਮਗੜ੍ਹੀਆ ਗੁਰਦੁਆਰਾ ਰੋਡ, ਗਊਸ਼ਾਲਾ ਰੋਡ, ਸਰਾਏ ਰੋਡ, ਰੇਲਵੇ ਰੋਡ ਤੇ ਬਾਂਸ ਬਾਜ਼ਾਰ ਹੁੰਦਾ ਹੋਇਆ ਵਾਪਸ ਪੁੱਜਿਆ। ਨਗਰ ਕੀਰਤਨ ਦਾ ਥਾਂ-ਥਾਂ ਸੰਗਤਾਂ ਵੱਲੋਂ ਸੁਆਗਤ ਕੀਤਾ ਗਿਆ ਤੇ ਗੱਤਕਾ ਪਾਰਟੀਆਂ ਨੇ ਵੀ ਆਪਣੇ ਜੌਹਰ ਦਿਖਾਏ।
ਇਸ ਮੌਕੇ ਗੁਰਮੀਤ ਸਿੰਘ ਰਾਵਲਪਿੰਡੀ, ਲਵਲੀ ਵਾਲੀਆ, ਸੁਰਿੰਦਰ ਸਿੰਘ ਛਾਬੜਾ, ਤਜਿੰਦਰ ਸਿੰਘ ਬਾਵਾ, ਗੁਰਮੀਤ ਸਿੰਘ, ਹਰਜੀਤ ਸਿੰਘ ਜੀਤਾ, ਬਲਿਹਾਰ ਸਿੰਘ, ਮੋਹਨ ਸਿੰਘ ਗਾਂਧੀ ਤੇ ਗੁਰਦੁਆਰਾ ਸੂਖਚੈਨਆਣਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement