ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

07:24 AM Nov 12, 2024 IST
ਦੇਵੀਗੜ੍ਹ ਵਿੱਚ ਸਜਾਏ ਨਗਰ ਕੀਰਤਨ ’ਚ ਸ਼ਾਮਲ ਸੰਗਤ। -ਫੋਟੋ: ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 11 ਨਵੰਬਰ
ਦੇਵੀਗੜ੍ਹ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਮ ਦੇਵ ਜੀ ਦੇਵੀਗੜ੍ਹ ਤੋਂ ਸੰਗਤਾਂ ਦੇ ਉਪਰਾਲੇ ਨਾਲ ਆਰੰਭ ਹੋਇਆ ਜਿਸ ਦਾ ਥਾਂ ਥਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਕਸਬਾ ਦੇਵੀਗੜ੍ਹ, ਜਗਜੀਤ ਕਾਲੋਨੀ, ਪਿੰਡ ਭੰਬੂਆਂ, ਜੁਲਕਾਂ, ਛੰਨਾ, ਮਿਹੋਣ, ਦੁੱਧਨਸਾਧਾਂ, ਬਾਂਗੜਾਂ, ਕਪੂਰੀ, ਗੁਥਮੜਾ ਹੁੰਦਾ ਹੋਇਆ ਗੁਰਦੁਆਰਾ ਬਾਬਾ ਨਾਮ ਦੇਵ ਜੀ ਦੇਵੀਗੜ੍ਹ ਵਿਖੇ ਸੰਪੰਨ ਹੋਇਆ। ਇਸ ਨਗਰ ਕੀਰਤਨ ਦੇ ਨਾਲ ਨਾਲ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਜਾ ਰਹੀਆਂ ਸਨ ਅਤੇ ਰਾਗੀਆਂ ਵੱਲੋਂ ਕੀਰਤਨ ਵੀ ਕੀਤਾ ਜਾ ਰਿਹਾ ਸੀ। ਇਸ ਮੌਕੇ ਗਤਕਾ ਪਾਰਟੀਆਂ ਨੇ ਵੀ ਗਤਕੇ ਦੇ ਜੌਹਰ ਵਿਖਾਏ।

Advertisement

Advertisement