ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

07:48 AM Apr 29, 2024 IST
ਭਵਾਨੀਗੜ੍ਹ ਵਿੱਚ ਗੁਰਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦੀ ਝਲਕ। -ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 28 ਅਪਰੈਲ
ਇੱਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵੱਲੋਂ ਅੱਜ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਮਾਹੀਆਂ ਪੱਤੀ, ਚਹਿਲਾਂ ਪੱਤੀ, ਤੂਰ ਪੱਤੀ, ਗਊਸ਼ਾਲਾ ਚੌਂਕ, ਵਿਸ਼ਵਕਰਮਾ ਮੰਦਰ, ਟਰੱਕ ਯੂਨੀਅਨ, ਗੁਰਦੁਆਰਾ ਅਜੀਤ ਨਗਰ, ਗੁਰਦੁਆਰਾ ਭਗਤ ਨਾਮਦੇਵ ਜੀ, ਅਨਾਜ ਮੰਡੀ, ਗੁਰਦੁਆਰਾ ਭਗਤ ਰਵਿਦਾਸ ਜੀ, ਸ਼ਹੀਦ ਭਗਤ ਸਿੰਘ ਚੌਕ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਕੀਰਤਨੀ ਸਿੰਘ ਤੇ ਬੀਬੀਆਂ, ਕਵੀਸ਼ਰੀ ਜਥਿਆਂ ਨੇ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਤੇਜਾ ਸਿੰਘ ਕਮਾਲਪੁਰ, ਹਰਦੇਵ ਸਿੰਘ ਰੋਗਲਾ, ਮਲਕੀਤ ਸਿੰਘ ਚੰਗਾਲ, ਨਿਰਮਲ ਸਿੰਘ ਭੜੋ, ਹਰਵਿੰਦਰ ਸਿੰਘ ਕਾਕੜਾ, ਰਜਿੰਦਰ ਸਿੰਘ ਮਨੇਜਰ, ਗੁਰਪ੍ਰੀਤ ਸਿੰਘ ਫੱਗੂਵਾਲਾ, ਬਲਵਿੰਦਰ ਸਿੰਘ ਘਾਬਦੀਆ ਅਤੇ ਇੰਦਰਜੀਤ ਸਿੰਘ ਤੂਰ ਆਦਿ ਆਗੂਆਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

Advertisement

Advertisement
Advertisement