ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਤ ਅਤਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

09:19 AM Mar 17, 2024 IST
ਭੰਮਾਵੱਦੀ ਵਿਖੇ ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਫੋਟੋ: ਸੱਤੀ

ਮਸਤੂਆਣਾ ਸਾਹਿਬ

Advertisement

ਸੰਤ ਅਤਰ ਸਿੰਘ ਦੇ 158ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਅਰਾ ਮਾਤਾ ਭੋਲੀ ਜੀ ਤੋਂ ਗੁਰਦੁਆਰਾ ਚੀਮਾ ਸਾਹਿਬ ਤੱਕ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਹਰਬੇਅੰਤ ਸਿੰਘ ਦੀ ਨਿਗਰਾਨੀ ਹੇਠ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦਾ ਇੱਥੋਂ ਨੇੜਲੇ ਪਿੰਡ ਬਡਰੁੱਖਾਂ, ਬਹਾਦਰਪੁਰ, ਦੁੱਗਾਂ, ਭੰਮਾਵੱਦੀ, ਉਭਾਵਾਲ ਅਤੇ ਹੋਰ ਵੱਖ ਵੱਖ ਪਿੰਡਾਂ ਦੇ ਵੱਖ-ਵੱਖ ਮੁਹੱਲਿਆਂ ਵਿੱਚ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਜਿੱਥੇ ਭਰਵਾਂ ਸਵਾਗਤ ਕੀਤਾ ਗਿਆ, ਉੱਥੇ ਵੱਖ ਵੱਖ ਪਿੰਡਾਂ ਦੀਆਂ ਸਮਾਜ ਸੇਵੀ ਆਗੂਆਂ, ਕਲੱਬ ਮੈਂਬਰਾਂ ਅਤੇ ਪੰਚਾਇਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰਪਾਉ ਭੇਟ ਕੀਤੇ ਗਏ। ਇਸ ਮੌਕੇ ਉਚ ਕੋਟੀ ਦੇ ਢਾਡੀ ਜਥਿਆਂ ਨੇ ਵੱਖ-ਵੱਖ ਪੜਾਵਾਂ ਦੌਰਾਨ ਸੰਗਤ ਨੂੰ ਢਾਡੀ ਵਾਰਾਂ ਸੁਣਾ ਕੇ ਨਿਹਾਲ ਕੀਤਾ। -ਪੱਤਰ ਪ੍ਰੇਰਕ

Advertisement
Advertisement