ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ

11:41 AM Dec 18, 2023 IST
ਕੀਰਤਪੁਰ ਸਾਹਿਬ ਤੋਂ ਅਨੰਦਪੁਰ ਸਾਹਿਬ ਤੱਕ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।

ਬੀ ਐੱਸ ਚਾਨਾ
ਸ੍ਰੀ ਕੀਰਤਪੁਰ ਸਾਹਿਬ, 17 ਦਸੰਬਰ
ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਬਬਿਾਣਗੜ੍ਹ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਸ਼ੁਰੂ ਹੋਇਆ, ਜੋ ਸ੍ਰੀ ਆਨੰਦਪੁਰ ਸਾਹਿਬ ਦੇ ਇਤਹਾਸਿਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿੱਚ ਪੁੱਜ ਕੇ ਸਮਾਪਤ ਹੋਇਆ। ਇਸ ਤੋਂ ਪਹਿਲਾਂ ਗੁਰਦੁਆਰਾ ਬਬਿਾਣਗੜ੍ਹ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਦੇ ਭੋਗ ਪਾਏ ਗਏ। ਦੁਪਹਿਰ ਤੱਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਵੱਲੋਂ ਕੀਰਤਨ, ਵਾਰਾਂ, ਕਥਾ ਨਾਲ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਬਲਿਦਾਨ ਬਾਰੇ ਚਾਨਣਾ ਪਾਇਆ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਆਦਿ ਨੇ ਸੰਗਤਾਂ ਨਾਲ ਧਾਰਮਿਕ ਵਿਚਾਰਾਂ ਦੀ ਸਾਂਝ ਪਾਈ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਕੀਤੀ ਗਈ। ਨਗਰ ਕੀਰਤਨ ਦੇ ਅੱਗੇ 6 ਵੱਖ-ਵੱਖ ਸਕੂਲਾਂ ਦੀਆਂ ਬੈਂਡ ਪਾਰਟੀਆਂ ਮਧੁਰ ਧੁਨਾਂ ਵਜਾ ਕੇ ਰੁਹਾਨੀਅਤ ਦਾ ਮਹੌਲ ਸਿਰਜ ਰਹੀਆਂ ਸਨ। ਨਗਰ ਕੀਰਤਨ ਵਿਚ ਇਸਤਰੀ ਸਤਸੰਗ ਸਭਾ ਸ੍ਰੀ ਕੀਰਤਪੁਰ ਸਾਹਿਬ, ਇਸਤਰੀ ਸਤਸੰਗ ਸਭਾ ਸ੍ਰੀ ਆਨੰਦਪੁਰ ਸਾਹਿਬ ਦੀਆਂ ਬੀਬੀਆਂ ਸਮੇਤ ਸੈਂਕੜਿਆਂ ਦੀ ਤਦਾਦ ਵਿਚ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਅਤੇ ਕੀਰਤਨ ਕਰਦੀਆਂ ਚਲ ਰਹੀਆਂ ਸਨ।
ਅੰਬਾਲਾ (ਰਤਨ ਸਿੰਘ ਢਿੱਲੋਂ): ਅੰਬਾਲਾ ਛਾਉਣੀ ਦੀਆਂ ਸੰਗਤਾਂ ਵੱਲੋਂ ਅੱਜ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿਚ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਸਿੰਘ ਸਭਾ ਗੋਬਿੰਦ ਨਗਰ ਤੋਂ ਸ਼ੁਰੂ ਹੋ ਕੇ ਸੁਭਾਸ਼ ਨਗਰ, ਟ੍ਰਿਬਿਊਨ ਕਲੋਨੀ, ਸੁਭਾਸ਼ ਪਾਰਕ ਅਤੇ ਛਾਉਣੀ ਦੇ ਮੁੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਪੰਜਾਬੀ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਸੁਦਰਸ਼ਨ ਸਿੰਘ ਸਹਿਗਲ, ਭੁਪਿੰਦਰ ਸਿੰਘ ਬਿੰਦਰਾ ਅਤੇ ਟੀ.ਪੀ ਸਿੰਘ ਵੀ ਹੋਰ ਸੰਗਤਾਂ ਨਾਲ ਸ਼ਾਮਲ ਹੋਏ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਹਰਿਆਣਾ ਕਮੇਟੀ ਦੇ ਮੈਂਬਰ ਸੁਦਰਸ਼ਨ ਸਿੰਘ ਸਹਿਗਲ ਨੇ ਖ਼ਾਲਸਾਈ ਬਾਣੇ ਵਿਚ ਸਜੇ ਸਕੂਲੀ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਅੰਬਾਲਾ ਸ਼ਹਿਰ ਤੋਂ ਆਈ ਇੰਦਰਪਾਲ ਸਿੰਘ ਦੀ ਗਤਕਾ ਟੀਮ ਨੇ ਤਲਵਾਰਬਾਜ਼ੀ ਦੇ ਜੌਹਰ ਦਿਖਾਏ। ਸ਼ਰਧਾਲੂਆਂ ਅਤੇ ਸੰਗਠਨਾਂ ਵੱਲੋਂ ਥਾਂ ਥਾਂ ਪ੍ਰਸ਼ਾਦ ਦੇ ਸਟਾਲ ਲਾਏ ਗਏ। ਦੇਰ ਸ਼ਾਮ ਨੂੰ ਜਦੋਂ ਇਹ ਨਗਰ ਕੀਰਤਨ ਨਿਕਲਸਨ ਰੋਡ ਤੇ ਭਾਜਪਾ ਦੇ ਦਫ਼ਤਰ ਕੋਲ ਪਹੁੰਚਿਆ ਤਾਂ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਨਤਮਸਤਕ ਹੋ ਕੇ ਇਸ ਦਾ ਸਵਾਗਤ ਕੀਤਾ ਅਤੇ ਗੁਰੂ ਦਾ ਅਸ਼ੀਰਵਾਦ ਲਿਆ।

Advertisement

ਚੰਡੀਗੜ੍ਹ ’ਚ ਕਰਵਾਏ ਗਏ ਗੁਰਮਤਿ ਸਮਾਗਮ
ਚੰਡੀਗੜ੍ਹ (ਮੁਕੇਸ਼ ਕੁਮਾਰ): ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨ ਵਾਲੇ ਗੁਰਦੇਵ ਪਿਤਾ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਅੱਜ ਸਮੁੱਚੇ ਵਿਸ਼ਵ ਵਿੱਚ ਸ਼ਹੀਦੀ ਸਮਾਗਮ ਮਨਾਏ ਗਏ। ਇਸ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਅੱਜ ਚੰਡੀਗੜ੍ਹ ਦੇ ਵੱਖ-ਵੱਖ ਗੁਰਦੁਆਰਿਆਂ ’ਚ ਸ਼ਹੀਦੀ ਸਮਾਗਮ ਕਰਵਾਏ ਗਏ। ਗੁਰਦੁਆਰਾ ਸ੍ਰੀ ਕਲਗੀਧਰ ਖੇੜੀ ਸੈਕਟਰ-20 ਸੀ ਚੰਡੀਗੜ੍ਹ ਵਿੱਚ ਵੀ ਗੁਰਮਤਿ ਕਰਵਾਇਆ ਗਿਆ, ਜਿਸ ਵਿੱਚ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ, ਬਲਵੰਤ ਕੌਰ ਮੁਹਾਲੀ ਵਾਲੇ, ਭਾਈ ਮੱਖਣ ਸਿੰਘ ਹਜ਼ੂਰੀ ਰਾਗੀ ਸੇਕਟਰ-21 ਚੰਡੀਗੜ੍ਹ ਅਤੇ ਗੁਰਦੁਆਰਾ ਕਲਗੀਧਰ ਖੇੜੀ ਸੈਕਟਰ-20 ਸੀ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੁਆਰਾ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਨਿਰਪਾਲ ਸਿੰਘ ਦੁਆਰਾ ਗੁਰੂ ਇਤਿਹਾਸ ਅਤੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦੀ ਕਥਾ ਕੀਤੀ ਗਈ।

Advertisement
Advertisement