For the best experience, open
https://m.punjabitribuneonline.com
on your mobile browser.
Advertisement

ਜਲੰਧਰ ਵਿੱਚ ਨਗਰ ਕੀਰਤਨ ਅੱਜ

06:59 AM Nov 12, 2024 IST
ਜਲੰਧਰ ਵਿੱਚ ਨਗਰ ਕੀਰਤਨ ਅੱਜ
Advertisement

ਪੱਤਰ ਪ੍ਰੇਰਕ
ਜਲੰਧਰ, 11 ਨਵੰਬਰ
ਸਿਟੀ ਪੁਲੀਸ ਵੱਲੋਂ ਜਲੰਧਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਕੱਢੇ ਜਾ ਰਹੇ ਨਗਰ ਕੀਰਤਨ ਦੌਰਾਨ ਲੋਕਾਂ ਨੂੰ ਜਾਮ ਤੋਂ ਬਚਣ ਲਈ ਬਦਲਵੇਂ ਰਸਤਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਸੀਪੀ ਜਲੰਧਰ ਨੇ ਆਮ ਜਨਤਕ ਨੂੰ ਸਲਾਹ ਦਿੱਤੀ ਹੈ ਕਿ ਅਸੁਵਿਧਾ ਤੋਂ ਬਚਣ ਲਈ ਦੱਸੇ ਗਏ ਰਸਤਿਆਂ ਦੀ ਪਾਲਣਾ ਕਰਨ। ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਸਵੇਰੇ 9:00 ਵਜੇ ਤੋਂ ਰਾਤ 10:00 ਵਜੇ ਤੱਕ ਗੁਰੂ ਪੁਰਬ ਦੇ ਮੱਦੇਨਜ਼ਰ, ਕਮਿਸ਼ਨਰੇਟ ਪੁਲੀਸ ਜਲੰਧਰ ਨੇ ਸ਼ਹਿਰ ਵਿੱਚ ਟਰੈਫਿਕ ਡਾਇਵਰਸ਼ਨ ਦਾ ਪ੍ਰਬੰਧ ਕੀਤਾ ਹੈ। ਨਗਰ ਕੀਰਤਨ ਮੋੜਵਾਂ ਵਾਲੇ ਮੁੱਖ ਚੌਰਾਹੇ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸ਼ੁਰੂ ਹੋ ਕੇ ਐੱਸ.ਡੀ.ਕਾਲਜ, ਭਾਰਤ ਸੋਡਾ ਫੈਕਟਰੀ, ਰੇਲਵੇ ਰੋਡ, ਮੰਡੀ ਫੈਂਟਨਗੰਜ, ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ, ਮਿਲਾਪ ਚੌਕ, ਫਗਵਾੜਾ ਗੇਟ, ਸ਼ਹੀਦ ਭਗਤ ਸਿੰਘ ਚੌਕ, ਪੰਜ ਪੀਰ ਚੌਕ, ਖਿੰਗੜਾ ਗੇਟ, ਗੁਰੂ ਸਿੰਘ ਸਭਾ ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਭਗਵਾਨ ਵਾਲਮੀਕਿ ਗੇਟ, ਪਟੇਲ ਚੌਕ, ਸਬਜ਼ੀ ਮੰਦਰ ਚੌਕ, ਜੇਲ੍ਹ ਚੌਕ, ਬਸਤੀ ਅੱਡਾ ਚੌਕ, ਭਗਵਾਨ ਵਾਲਮੀਕਿ ਚੌਕ, ਰੌਣਕ ਬਾਜ਼ਾਰ, ਮਿਲਾਪ ਗੁਰੂ ਚੌਕ ਤੋਂ ਹੁੰਦਾ ਹੋਇਆ ਦੀਵਾਨ ਅਸਥਾਨ ਸੈਂਟਰਲ ਟਾਊਨ ’ਤੇ ਪੁੱਜ ਕੇ ਸਮਾਪਤ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਮਦਨ ਫਲੋਰ ਮਿੱਲ ਚੌਕ, ਅਲਾਸਕਾ ਚੌਕ, ਟੀ-ਪੁਆਇੰਟ ਰੇਲਵੇ ਸਟੇਸ਼ਨ, ਇਕਹੈਰੀ ਪੁਲੀ ਦਮੋਰੀਆ ਪੁਲ, ਕਿਸ਼ਨਪੁਰਾ ਰੋਡ, ਰੇਲਵੇ ਫਾਟਕ, ਦੋਆਬਾ ਚੌਕ, ਪਟੇਲ ਚੌਕ, ਵਰਕਸ਼ਾਪ ਚੌਕ, ਕਪੂਰਥਲਾ ਚੌਕ, ਚਿਕਚਿਕ ਚੌਕ, ਲਕਸ਼ਮੀ ਨਰਾਇਣ ਮੰਦਰ ਮੋੜ, ਫੁੱਟਬਾਲ ਚੌਕ, ਟੀ-ਪੁਆਇੰਟ ਸ਼ਕਤੀ ਨਗਰ, ਨਕੋਦਰ ਚੌਕ, ਸਕਾਈਲਾਰਕ ਚੌਕ, ਪ੍ਰੀਤ ਹੋਟਲ ਮੋੜ, ਮਖਦੂਮਪੁਰਾ ਗਲੀ, ਪਲਾਜ਼ਾ ਚੌਕ, ਕੰਪਨੀ ਬਾਗ ਚੌਕ, ਮਿਲਾਪ ਚੌਕ ਤੇ ਸ਼ਾਸਤਰੀ ਮਾਰਕੀਟ ਚੌਕ ਰਾਹੀਂ ਲੋਕ ਆ ਜਾ ਸਕਦੇ ਹਨ।

Advertisement

Advertisement
Advertisement
Author Image

sukhwinder singh

View all posts

Advertisement