ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਤ ਅਤਰ ਸਿੰਘ ਦੀ ਯਾਦ ’ਚ ਨਗਰ ਕੀਰਤਨ

07:24 AM Mar 28, 2024 IST
ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 27 ਮਾਰਚ
ਸੰਤ ਅਤਰ ਸਿੰਘ ਜੀ ਦੇ 158ਵੇਂ ਜਨਮ ਦਿਹਾੜੇ ਅਤੇ ਹੋਲਾ ਮਹੱਲਾ ਸਮਾਗਮ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸਿਧਾਣਾ ਸਾਹਿਬ ਤੋਂ ਨੇੜਲੇ ਪਿੰਡਾਂ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦਾ ਪਿੰਡਾਂ ਵਿੱਚ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਜਿੱਥੇ ਭਰਵਾਂ ਸਵਾਗਤ ਕੀਤਾ ਗਿਆ, ਉੱਥੇ ਸਮਾਜ ਸੇਵੀ ਆਗੂਆਂ, ਕਲੱਬ ਮੈਂਬਰਾਂ ਅਤੇ ਪੰਚਾਇਤਾਂ ਅਤੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ। ਇਸ ਮੌਕੇ ਜਿੱਥੇ ਢਾਡੀ ਜਥਿਆਂ ਵੱਲੋਂ ਵੱਖ-ਵੱਖ ਪੜਾਵਾਂ ਦੌਰਾਨ ਸੰਗਤਾਂ ਨੂੰ ਢਾਡੀ ਵਾਰਾਂ ਸੁਣਾ ਕੇ ਨਿਹਾਲ ਕੀਤਾ ਗਿਆ, ਉੱਥੇ ਰਾਗੀ ਸਿੰਘਾਂ ਵੱਲੋਂ ਕਥਾ ਕੀਰਤਨ ਕਰ ਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ। ਇਸ ਮੌਕੇ ਬਾਬਾ ਹਰਬੇਅੰਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਮਾਤਾ ਭੋਲੀ ਕੌਰ, ਬਾਬਾ ਭਰਪੂਰ ਸਿੰਘ ਘਨੌਰੀ, ਬਾਬਾ ਰਾਜਵਿੰਦਰ ਸਿੰਘ ਟਿੱਬਾ, ਬਾਬਾ ਗੁਰਪਾਲ ਸਿੰਘ, ਬਾਬਾ ਗੁਰਜੰਟ ਸਿੰਘ, ਬਾਬਾ ਰਣਜੋਤ ਸਿੰਘ, ਬਾਬਾ ਨੰਦ ਸਿੰਘ, ਬਾਬਾ ਸਤਪਾਲ ਸਿੰਘ, ਭਾਈ ਨਾਜਰ ਸਿੰਘ, ਬਾਬਾ ਦਰਸ਼ਨ ਸਿੰਘ, ਭਾਈ ਬਚਿੱਤਰ ਸਿੰਘ, ਬਾਬਾ ਬਲਜਿੰਦਰ ਸਿੰਘ ਫੌਜੀ, ਬਾਬਾ ਉੱਧਮ ਸਿੰਘ, ਬਾਬਾ ਸੁਖਵਿੰਦਰ ਸਿੰਘ ਸੋਨੀ, ਭਾਈ ਗੋਬਿੰਦ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਸੁਖਦੇਵ ਸਿੰਘ ਰਤਨ, ਬਾਬਾ ਮਨਜੀਤ ਸਿੰਘ ਬਖੋਰਾ, ਬਾਬਾ ਜਗਜੀਤ ਸਿੰਘ ਕਾਕਾ ਵੀਰ ਜੀ, ਭਾਈ ਅਮਰੀਕ ਸਿੰਘ ਸਾਦੀਹਰੀ, ਭਾਈ ਭੁਪਿੰਦਰ ਸਿੰਘ ਮਸਤੂਆਣਾ, ਭਾਈ ਹਰਮਨਪ੍ਰੀਤ ਸਿੰਘ, ਸਤਨਾਮ ਸਿੰਘ ਮਸਤੂਆਣਾ ਅਤੇ ਇਲਾਕੇ ਦੀਆਂ ਮੋਹਤਬਰ ਸ਼ਖ਼ਸੀਅਤਾਂ ਦਾ ਸਹਿਯੋਗ ਦੇਣ ਲਈ ਸਨਮਾਨ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਚਾਹ ਤੇ ਪਕੌੜਿਆਂ ਦੇ ਲੰਗਰ ਵੀ ਲਾਏ ਗਏ।

Advertisement

Advertisement
Advertisement