ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ

08:32 AM Jan 07, 2025 IST
ਗੋਇੰਦਵਾਲ ਸਾਹਿਬ ਿਵਖੇ ਨਗਰ ਕੀਰਤਨ ਦੀ ਸ਼ੁਰੂਆ਼ਤ ਮੌਕੇ ਮੈਨੇਜਰ ਗੁਰਾ ਸਿੰਘ ਮਾਨ ਅਤੇ ਹੋਰ।

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 6 ਜਨਵਰੀ
ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਅਖੰਡ ਪਾਠ ਦੇ ਭੋਗ ਮਗਰੋਂ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵੱਲੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਦੀ ਸ਼ੁਰੂਆਤ ਹੋਈ। ਇਸ ਮੌਕੇ ਮੈਨੇਜਰ ਗੁਰਾ ਸਿੰਘ ਮਾਨ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਭੁਪਿੰਦਰ ਸਿੰਘ ਪੰਪ ਵਾਲੇ, ਕੁਲਦੀਪ ਸਿੰਘ ਔਲਖ, ਸਰਪੰਚ ਨਿਰਮਲ ਸਿੰਘ ਢੋਟੀ, ਸਾਬਕਾ ਸਰਪੰਚ ਕੁਲਦੀਪ ਸਿੰਘ ਲਹੌਰੀਆ ਨੂੰ ਐਡੀਸ਼ਨਲ ਮੈਨੇਜਰ ਅਵਤਾਰ ਸਿੰਘ ਪਿੰਦੀ ਅਤੇ ਮੀਤ ਮੈਨੇਜਰ ਸਰਬਜੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।
ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਸਜਾਏ ਨਗਰ ਕੀਰਤਨ ਦਾ ਸੰਗਤ ਵੱਲੋਂ ਵੱਖ-ਵੱਖ ਪੜਾਵਾਂ ’ਤੇ ਸਵਾਗਤ ਕੀਤਾ ਗਿਆ। ਗੁਰਦੁਆਰਾ ਬੀਬੀ ਭਾਨੀ ਜੀ ਵਿਖੇ ਮਹਾਰਾਜਾ ਗੈਸ ਸਰਵਿਸ ਵੱਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਸੱਗੂ ਪਰਿਵਾਰ ਵੱਲੋਂ ਨਗਰ ਕੀਰਤਨ ’ਚ ਸ਼ਾਮਲ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਮੈਨੇਜਰ ਗੁਰਾ ਸਿੰਘ ਮਾਨ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਦਿੱਤੇ ਸਿਧਾਂਤਾਂ ’ਤੇ ਚੱਲਣ ਦੀ ਅਪੀਲ ਕੀਤੀ।
ਸ਼ਾਹਕੋਟ (ਪੱਤਰ ਪ੍ਰੇਰਕ): ਇਲਾਕੇ ਦੇ ਪਿੰਡਾਂ ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਗੁਰਦੁਆਰਿਆਂ ’ਚ ਰਖਾਏ ਅਖੰਡ ਪਾਠਾਂ ਦੇ ਭੋਗ ਮਗਰੋਂ ਦੀਵਾਨ ਸਜਾਏ ਗਏ।
ਭੋਗਪੁਰ (ਪੱਤਰ ਪ੍ਰੇਰਕ): ਇਲਾਕੇ ਦੇ ਪਿੰਡਾਂ ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਾ ਕੇ ਸੰਗਤ ਨੂੰ ਨਿਹਾਲ ਕੀਤਾ।
ਫਗਵਾੜਾ (ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਰਾਮਗੜ੍ਹੀਆ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤਜਿੰਦਰ ਸਿੰਘ ਨੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਮਾਡਲ ਟਾਊਨ ਵਿਖੇ ਭਾਈ ਲਵਪ੍ਰੀਤ ਸਿੰਘ ਹਜ਼ੂਰੀ ਰਾਗੀ ਤੇ ਭਾਈ ਮਨਪ੍ਰੀਤ ਸਿੰਘ ਨੇ ਸੰਗਤ ਨੂੰ ਨਿਹਾਲ ਕੀਤਾ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ’ਤੇ ਦੀਵਾਨ ਸਜਾਏ ਗਏ। ਕੀਰਤਨੀਏ ਭਾਈ ਅਜੇਪਾਲ ਸਿੰਘ ਹਜ਼ੂਰੀ ਰਾਗੀ, ਭਾਈ ਮੱਖਣ ਸਿੰਘ ਹਜ਼ੂਰੀ ਰਾਗੀ, ਭਾਈ ਸਰਬਜੀਤ ਸਿੰਘ ਹੈਡ ਗ੍ਰੰਥੀ, ਮਾਤਾ ਗੁਜਰੀ ਤੇ ਮਾਤਾ ਸਾਹਿਬ ਕੌਰ ਇਸਤਰੀ ਸਤਿਸੰਗ ਸਭਾ ਆਦਿ ਦੇ ਜਥਿਆਂ ਨੇ ਕੀਰਤਨ ਕੀਤਾ।
ਕਪੂਰਥਲਾ (ਪੱਤਰ ਪ੍ਰੇਰਕ): ਸਟੇਟ ਗੁਰਦੁਆਰਾ ਸਾਹਿਬ ਵਿਖੇ ਗੁਰਪੁਰਬ ਮਨਾਇਆ ਗਿਆ। ਇਸ ਮੌਕੇ ਪਾਠਾਂ ਦੇ ਭੋਗ ਉਪਰੰਤ ਭਾਈ ਰਣਜੀਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਹਰਵਿੰਦਰ ਸਿੰਘ ਕਥਾ ਵਾਚਕ, ਭਾਈ ਜਸਬੀਰ ਸਿੰਘ ਝੰਡੇਰ, ਬੀਬੀ ਰਮਨਦੀਪ ਕੌਰ ਲੁਧਿਆਣਾ ਤੇ ਭਾਈ ਪਰਮਿੰਦਰ ਸਿੰਘ ਹਜ਼ੂਰੀ ਰਾਗੀ ਨੇ ਗੁਰਬਾਣੀ ਕੀਰਤਨ ਕੀਤਾ। ਸੁਲਤਾਨਪੁਰ ਲੋਧੀ ’ਚ ਗੁਰਦੁਆਰਾ ਬੇਰ ਸਾਹਿਬ ਸਮੇਤ ਕਈ ਗੁਰਦੁਆਰਿਆਂ ’ਚ ਸਮਾਗਮ ਕੀਤਾ ਗਿਆ।
ਫਗਵਾੜਾ (ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਉਤਸਵ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਬੰਗਾ ਰੋਡ ਫਗਵਾੜਾ ’ਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਮੰਦਰ ਕਮੇਟੀ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਦੇ ਮਹੱਤਵ ਤੋਂ ਜਾਣੂ ਕਰਵਾਇਆ।
ਜੈਂਤੀਪੁਰ (ਪੱਤਰ ਪ੍ਰੇਰਕ): ਪਿੰਡ ਘਸੀਟਪੁਰ ਦੀ ਸਮੂਹ ਸੰਗਤ ਵੱਲੋਂ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਦੇ ਨਾਲ ਹੀ ਕਸਬਾ ਜੈਂਤੀਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।
ਕਾਹਨੂੰਵਾਨ (ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਦੇ ਆਗਮਨ ਪੁਰਬ ਮੌਕੇ ਇਲਾਕੇ ਦੇ ਪਿੰਡਾਂ ਵਿੱਚ ਸੰਗਤ ਵੱਲੋਂ ਨਗਰ ਕੀਰਤਨ ਸਜਾਏ ਗਏ। ਸਥਾਨਕ ਕਸਬੇ ਤੋਂ ਇਲਾਵਾ ਇੱਥੋਂ ਨੇੜਲੇ ਪਿੰਡ ਜਾਗੋਵਾਲ ਬਾਂਗਰ, ਲਾਧੂਪੁਰ, ਨੈਨੇਕੋਟ, ਚੱਕ ਯਾਕੂਬ, ਕਿੜੀ ਅਫਗਾਨਾ, ਭੱਟੀਆਂ, ਫੇਰੋਚੇਚੀ, ਨਾਨੋਵਾਲ ਖੁਰਦ, ਨਾਨੋਵਾਲ ਜੀਂਦੜ ਸਮੇਤ ਦਰਜਨਾਂ ਪਿੰਡਾਂ ਵਿੱਚ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿੱਚ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਸਜਾਏ ਗਏ। ਬਟਾਲਾ (ਨਿੱਜੀ ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਦਾ 359ਵਾਂ ਪ੍ਰਕਾਸ਼ ਦਿਹਾੜਾ ਵੱਖ ਵੱਖ ਥਾਵਾਂ ’ਤੇ ਸੰਗਤ ਨੇ ਸ਼ਰਧਾ ਨਾਲ ਮਨਾਇਆ। ਪਿੰਡਾਂ ਤੇ ਕਸਬਿਆਂ ਤੋਂ ਇਲਾਵਾ ਬਟਾਲਾ, ਡੇਰਾ ਬਾਬਾ ਨਾਨਕ ਸਮੇਤ ਹੋਰ ਥਾਵਾਂ ’ਤੇ ਅਖੰਡ ਪਾਠ ਦੇ ਭੋਗ ਪਾਏ ਗਏ। ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਸੱਖੋਵਾਲ ਦੀਆਂ ਸੰਗਤਾਂ ਨੇ ਨਗਰ ਕੀਰਤਨ ਸਜਾਇਆ। ਇਸੇ ਤਰ੍ਹਾਂ ਨਗਰ ਘੁਮਾਣ, ਪੰਜਗਰਾਈਆਂ, ਕੋਟਲੀ ਸੂਰਤ ਮੱਲ੍ਹੀ, ਡੇਰਾ ਬਾਬਾ ਨਾਨਕ,ਅਲੀਵਾਲ ਸਮੇਤ ਹੋਰ ਥਾਵਾਂ ’ਤੇ ਨਗਰ ਕੀਰਤਨ ਸਜਾਏ ਗਏ। ਇਸੇ ਤਰ੍ਹਾਂ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ ਨਵੀਂ ਆਬਾਦੀ ਸ਼ੁੱਕਰਪੁਰਾ ਬਟਾਲਾ ਵੱਲੋਂ ਨਗਰ ਕੀਰਤਨ ਸਜਾਇਆ ਗਿਆ।

Advertisement

ਬਟਾਲਾ ਵਿੱਚ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। ਫੋਟੋ: ਸੱਖੋਵਾਲੀਆ

ਪਠਾਨਕੋਟ (ਪੱਤਰ ਪ੍ਰੇਰਕ): ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੋਨੀ ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਭਾਈ ਗੁਰਭੇਜ ਸਿੰਘ ਦੇ ਰਾਗੀ ਜਥੇ, ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਭਾਈ ਸ਼ੁੱਭਕਰਮਨ ਸਿੰਘ ਅੰਮ੍ਰਿਤਸਰ (ਦਰਬਾਰ ਸਾਹਿਬ) ਅਤੇ ਭਾਈ ਅਮਰਜੀਤ ਸਿੰਘ ਅਨਮੋਲ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

ਪਠਾਨਕੋਟ ਵਿੱਚ ਕੀਰਤਨ ਕਰਦਾ ਹੋਇਆ ਰਾਗੀ ਜਥਾ। ਫੋਟੋ: ਅੇਨਪੀ ਧਵਨ

ਕਾਦੀਆਂ (ਨਿੱਜੀ ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਨਾਥਪੁਰ ਵਿੱਚ ਗੁਰਦੁਆਰਾ ਸਿੰਘ ਸਭਾ ਸਾਹਿਬ ਤੋਂ ਸੁੰਦਰ ਪਾਲਕੀ ’ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ।
ਜੰਡਿਆਲਾ ਮੰਜਕੀ (ਪੱਤਰ ਪ੍ਰੇਰਕ): ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਸਥਾਨਕ ਕਸਬੇ ਵਿੱਚ ਸ਼ਰਧਾਪੂਰਵਕ ਮਨਾਇਆ ਗਿਆ। ਗੁਰਦੁਆਰਾ ਬਾਬਾ ਭੂਮੀਆ ਜੀ, ਉੱਚੀ ਧਰਮਸ਼ਾਲਾ, ਪੱਤੀ ਬੜੀ, ਜੰਡਿਆਲਾ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ।
ਤਰਨ ਤਾਰਨ (ਪੱਤਰ ਪ੍ਰੇਰਕ): ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਅੱਜ ਜ਼ਿਲ੍ਹੇ ’ਚ ਥਾਂ-ਥਾਂ ਸ਼ਰਧਾ ਨਾਲ ਮਨਾਇਆ ਗਿਆ| ਦਰਬਾਰ ਸਾਹਿਬ ਤਰਨ ਤਾਰਨ ਵਿੱਚ ਗੁਰਦੁਆਰਾ ਅਕਾਲੀ ਫੂਲਾ ਸਿੰਘ ਵਿਖੇ ਰਖਵਾਏ ਗਏ ਅਖੰਡ ਪਾਠ ਦੇ ਭੋਗ ਪਾਏ ਜਾਣ ਮਗਰੋਂ ਭਾਈ ਰਣਜੀਤ ਸਿੰਘ ਚੰਡੀਗੜ੍ਹ ਦੇ ਹਜ਼ੂਰੀ ਰਾਗੀ ਜਥੇ ਵੱਲੋ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਹੈੱਡ ਗ੍ਰੰਥੀ ਭਾਈ ਸੱਤਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਕਥਾ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ।

Advertisement

Advertisement