ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ ਸਜਾਇਆ ਨਗਰ ਕੀਰਤਨ
ਗੁਰਿੰਦਰ ਸਿੰਘ
ਲੁਧਿਆਣਾ, 27 ਜਨਵਰੀ
ਅਮਰ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਬਲਾਕ ਜੇ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਆਰੰਭ ਹੋ ਕੇ ਜੇ ਬਲਾਕ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਤੀਜੀ ਆਈਆਰਬੀ ਬਟਾਲੀਅਨ ਦੇ ਹਥਿਆਰਬੰਦ ਨੌਜਵਾਨਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ, ਬਾਬਾ ਅਜੀਤ ਸਿੰਘ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਹੋਰ ਮੋਹਤਬਰ ਮੌਜੂਦ ਸਨ।
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਖੂਨਦਾਨ ਕੈਂਪ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਸ਼ਹੀਦ ਬਾਬਾ ਦੀਪ ਸਿੰਘ ਚੌਕ, ਮਾਡਲ ਟਾਊਨ ਐਕਸਟੈਂਸ਼ਨ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 100 ਦੇ ਕਰੀਬ ਬਲੱਡ ਯੂਨਿਟ ਇਕੱਠੇ ਕੀਤੇ ਗਏ। ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ ਬਾਬਾ ਦੀਪ ਸਿੰਘ ਸ਼ਾਪ ਕੀਪਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਲੱਗੇ ਖੂਨਦਾਨ ਕੈਂਪ ਦਾ ਉਦਘਾਟਨ ਮਾਤਾ ਵਿਪਨਪ੍ਰੀਤ ਕੌਰ ਅਤੇ ਬਾਬਾ ਅਨਹਦਰਾਜ ਸਿੰਘ ਨੇ ਕੀਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਭਾਜਪਾ ਆਗੂ ਜੀਵਨ ਗੁਪਤਾ, ਗੁਰਦੀਪ ਸਿੰਘ ਗੋਸ਼ਾ, ਸੁਰਿੰਦਰਪਾਲ ਸਿੰਘ ਬਿੰਦਰਾ ਪ੍ਰਧਾਨ ਟਰੱਸਟ, ਸੁਖਵਿੰਦਰ ਸਿੰਘ ਲਾਲੀ, ਅਮਰਜੀਤ ਸਿੰਘ ਟਿੱਕਾ, ਨਰੇਸ਼ ਧੀਂਗਾਨ ਆਦਿ ਮੌਜੂਦ ਸਨ।