ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

05:55 AM Jan 04, 2025 IST
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।

ਸੁਰਿੰਦਰ ਸਿੰਘ ਚੌਹਾਨ/ਮੁਖਤਿਆਰ ਸਿੰਘ ਨੌਗਾਵਾਂ

Advertisement

ਦੇਵੀਗੜ੍ਹ, 3 ਜਨਵਰੀ
ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਭੁਨਰਹੇੜੀ ਦੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੀਰੋਕੇ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਹੋਈ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਇਹ ਨਗਰ ਕੀਰਤਨ ਭੁਨਰਹੇੜੀ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਾਦੀਪੁਰ, ਮਹਿਮੂਦਪੁਰ ਹੁੰਦਾ ਹੋਇਆ ਇਤਿਹਾਸਕ ਕਸਵਾ ਘੜਾਮ ਤੋਂ ਬਾਅਦ ਗੁਰਦੁਆਰਾ ਬਾਉਲੀ ਸਾਹਿਬ ਮਿਲਾਪਸਰ ਵਿਖੇ ਸਮਾਪਤ ਹੋਇਆ। ਇਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਪਹੁੰਚੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ। ਗੁਰਜੀਤ ਸਿੰਘ ਉਪਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਨਗਰ ਕੀਰਤਨ ਸਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਕਸਵਾ ਭੁਨਰਹੇੜੀ ਤੋਂ ਆਰੰਭ ਹੋ ਕੇ ਸ਼ਾਦੀਪੁਰ, ਦੁੜਦ, ਮਹਿਮੂਦਪੁਰ ਤੋਂ ਬਾਅਦ ਇਤਿਹਾਸਕ ਕਸਵਾਂ ਘੜਾਮ ਵਿਖੇ ਪੀਰ ਭੀਖਮ ਸ਼ਾਹ ਦੀ ਦਰਗਾਹ ’ਤ ਕੁੱਝ ਸਮਾਂ ਰੁਕਣ ਤੋਂ ਬਾਅਦ ਗੁਰਦੁਆਰਾ ਬਾਉਲੀ ਮਿਲਾਪਸਰ  ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਗੁਰਜੀਤ ਸਿੰਘ ਉਪਲੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਿਮਰਨਜੀਤ ਸਿੰਘ ਚੰਦੂਮਾਜਰਾ, ਡਾਕਟਰ ਗੁਰਮੀਤ ਸਿੰਘ ਬਿੱਟੂ, ਪਰਮਜੀਤ ਸਿੰਘ ਮਹਿਮੂਦਪੁਰ, ਜਗਜੀਤ ਸਿੰਘ ਕੋਹਲੀ, ਐਡਵੋਕੇਟ ਇੰਦਰਜੀਤ ਸਿੰਘ ਮਾਨ, ਗੁਰਵਿੰਦਰ ਸਿੰਘ ਕਾਹਲੋ, ਸੁਰਜੀਤ ਸਿੰਘ ਪਰੌੜ ਤੇ ਸੁਖਵਿੰਦਰ ਸਿੰਘ ਲਾਲੀ ਮਹਿਮੂਦਪੁਰ ਆਦਿ ਹਾਜ਼ਰ ਸਨ।

 

Advertisement

Advertisement