ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਜ਼ੂਰ ਸਾਹਿਬ ਤੋਂ ਨਗਰ ਕੀਰਤਨ ਦਮਦਮਾ ਸਾਹਿਬ ਪੁੱਜਿਆ

09:03 AM Sep 03, 2024 IST
ਤਖ਼ਤ ਦਮਦਮਾ ਸਾਹਿਬ ’ਚ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 2 ਸਤੰਬਰ
ਤਖ਼ਤ ਸੱਚਖੰਡ ਅਬਚਲਨਗਰ ਸਾਹਿਬ, ਨਾਂਦੇੜ (ਸ੍ਰੀ ਹਜ਼ੂਰ ਸਾਹਿਬ) ਤੋਂ 25 ਅਗਸਤ ਨੂੰ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਵਿਸ਼ੇਸ ਰੇਲ ਗੱਡੀ ਰਾਹੀਂ ਚੱਲਿਆ ਨਗਰ ਕੀਰਤਨ ਬੀਤੀ ਦੇਰ ਰਾਤ ਬਠਿੰਡਾ ਰੇਲਵੇ ਸਟੇਸ਼ਨ ’ਤੇ ਪੁੱਜਿਆ, ਜਿੱਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ, ਬੁੱਢਾ ਦਲ ਮੁਖੀ ਸਮੇਤ ਹੋਰ ਧਾਰਮਿਕ ਸ਼ਖਸੀਅਤਾਂ ਵੱਲੋਂ ਸਵਾਗਤ ਕਰਨ ਉਪਰੰਤ ਤਖ਼ਤ ਦਮਦਮਾ ਸਾਹਿਬ ਲਿਆਂਦਾ ਗਿਆ। ਇਹ ਨਗਰ ਕੀਰਤਨ ਅੱਜ ਬਾਅਦ ਦੁਪਹਿਰ ਖਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਸੰਗਤ ਨੇ ਅੱਜ ਸਵੇਰੇ ਨਗਰ ਕੀਰਤਨ ਨਾਲ ਪੁੱਜੇ ਗੁਰੂ ਗ੍ਰੰਥ ਸਾਹਿਬ ਦੇ ਹੱਥ ਲਿਖਤ ਪਾਵਨ ਸਰੂਪ ਦੇ ਦਰਸ਼ਨ ਕੀਤੇ, ਜਦਕਿ ਯਾਤਰਾ ਨਾਲ ਹੀ ਪੁੱਜੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਵੇਲੇ ਦੇ ਘੋੜਿਆਂ ਦੇ ਵੰਸ਼ ਦੇ ਘੋੜੇ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ। ਅਗਲੇ ਪੜਾਅ ਲਈ ਨਗਰ ਕੀਰਤਨ ਦੇ ਰਵਾਨਾ ਹੋਣ ਤੋਂ ਪਹਿਲਾਂ ਤਖ਼ਤ ਦਮਦਮਾ ਸਾਹਿਬ ਵਿਖੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ। ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦਿੱਤੇ ਗਏ। ਇਸ ਮੌਕੇ ਤਖ਼ਤ ਹਜ਼ੂਰ ਸਾਹਿਬ ਵੱਲੋਂ ਗਿਆਨੀ ਹਰਪ੍ਰੀਤ ਸਿੰਘ, ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਮੈਂਬਰ ਜਥੇਦਾਰ ਮੋਹਨ ਸਿੰਘ ਬੰਗੀ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਦਾ ਸਨਮਾਨ ਕੀਤਾ। ਨਗਰ ਕੀਰਤਨ ਨਾਲ ਪੁੱਜੀਆਂ ਸੰਗਤਾਂ ਨੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਤੇ ਬੁੱਢਾ ਦਲ ਦੇ ਆਗੂਆਂ ਦਾ ਧੰਨਵਾਦ ਕੀਤਾ। ਨਗਰ ਕੀਰਤਨ ਦੇ ਰਵਾਨਾ ਹੋਣ ਮੌਕੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ’ਚ ਸੁਸ਼ੋਭਿਤ ਕਰਨ ਤੋਂ ਪਹਿਲਾਂ ਪੰਜਾਬ ਪੁਲੀਸ ਦੇ ਵਿਸ਼ੇਸ ਦਸਤੇ ਨੇ ਗਾਰਡ ਆਫ਼ ਆਨਰ ਦਿੱਤਾ ਤੇ ਸੰਗਤਾਂ ਨੇ ਪਾਲਕੀ ਸਾਹਿਬ ਉਪਰ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਐੱਸਐੱਸਪੀ ਅਮਨੀਤ ਕੌਂਡਲ ਸਮੇਤ ਹੋਰ ਪੁਲੀਸ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਨਗਰ ਕੀਰਤਨ ਦੇ ਮੁੱਖ ਪ੍ਰਬੰਧਕਾਂ ’ਚੋਂ ਇੱਕ ਗੁਰਦੁਆਰਾ ਸ਼ਹੀਦ ਬਾਬਾ ਭੁਝੰਗ ਸਿੰਘ ਚੈਰੀਟੇਬਲ ਟਰੱਸਟ ਨਾਂਦੇੜ ਦੇ ਮੁਖੀ ਰਾਵਿੰਦਰ ਸਿੰਘ ਬੁੰਗੇਈ ਨੇ ਦੱਸਿਆ ਕਿ ਨਗਰ ਕੀਰਤਨ ’ਚ ਸ਼ਾਮਲ 1300 ਯਾਤਰੀ ਬਠਿੰਡਾ ਤੋਂ ਵਿਸ਼ੇਸ਼ ਰੇਲ ਗੱਡੀ ਰਾਹੀਂ ਆਪਣੇ ਅਗਲੇ ਪੜਾਅ ਅਕਾਲ ਤਖ਼ਤ ਅੰਮ੍ਰਿਤਸਰ ਰਵਾਨਾ ਹੋਣਗੇ।

Advertisement

Advertisement