ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਗੁਰ ਸਾਗਰ ਸਾਹਿਬ ਤੋਂ ਨਗਰ ਕੀਰਤਨ ਸਜਾਇਆ

10:24 AM Sep 20, 2024 IST
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਸਤੰਬਰ
ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾ ਗੱਦੀ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੁਰ ਸਾਗਰ ਸਾਹਿਬ ਨੇੜੇ ਝੀਲ ਚੰਡੀਗੜ੍ਹ ਸਾਹਿਬ ਵਿਖੇ ਪੰਜ ਰੋਜ਼ਾ ਗੁਰਮਤ ਸਮਾਗਮ ਸਮਾਪਤ ਹੋ ਗਿਆ। ਅੱਜ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ।
ਇਸ ਨਗਰ ਕੀਰਤਨ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰਿਤਪਾਲ ਸਿੰਘ ਅਤੇ ਭਾਈ ਤੇਜੇਵਰ ਪ੍ਰਤਾਪ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਦੇ ਕੇ ਰਵਾਨਾ ਕੀਤਾ। ਇਸ ਨਗਰ ਕੀਰਤਨ ਬਾਰੇ ਭਾਈ ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਇਹ ਨਗਰ ਕੀਰਤਨ ਚੰਡੀਗੜ੍ਹ ਚ ਸਥਿਤ ਵੱਖ ਵੱਖ ਗੁਰਦੁਆਰਿਆਂ ਵਿੱਚ ਹੁੰਦਾ ਹੋਇਆ ਖਰੜ ਮੋਰਿੰਡਾ ਅਤੇ ਸ਼ਾਮ ਨੂੰ ਚਮਕੌਰ ਸਾਹਿਬ ਜਾ ਕੇ ਵਿਸ਼ਰਾਮ ਕਰੇਗਾ। ਕੱਲ ਸਵੇਰੇ ਚਮਕੌਰ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਵੇਗਾ।

Advertisement

ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ

ਬਨੂੜ(ਪੱਤਰ ਪ੍ਰੇਰਕ): ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੁਰੂਸਾਗਰ ਸਹਿਬ ਨੇੜੇ ਝੀਲ ਚੰਡੀਗੜ੍ਹ ਦੇ ਮੁੱਖ ਸੇਵਾਦਾਰ ਸੰਤ ਪ੍ਰਿਤਪਾਲ ਸਿੰਘ ਅਤੇ ਭਾਈ ਤੇਜੇਸ਼ਵਰ ਪ੍ਰਤਾਪ ਸਿੰਘ ਵੱਲੋਂ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਤਹਿਤ ਬਨੂੜ ਵਿੱਚ ਗੁਰਮਤਿ ਸਮਾਗਮ ਕਰਾਇਆ ਗਿਆ। ਭਾਈ ਜਗਜੀਤ ਸਿੰਘ ਛੜਬੜ ਦੀ ਅਗਵਾਈ ਹੇਠ ਕਰਾਏ ਸਮਾਗਮ ਵਿਚ ਭਾਈ ਤੇਜੇਸ਼ਵਰ ਪ੍ਰਤਾਪ ਸਿੰਘ ਅਤੇ ਬਾਬਾ ਬਲਕਾਰ ਸਿੰਘ ਢੇਲਪੁਰ ਵਾਲਿਆਂ ਨੇ ਆਪਣੇ ਕਥਾ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

Advertisement
Advertisement