ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਗੋਇੰਦਵਾਲ ਸਾਹਿਬ ਤੱਕ ਨਗਰ ਕੀਰਤਨ ਸਜਾਇਆ

07:04 AM Sep 08, 2024 IST
ਨਗਰ ਕੀਰਤਨ ਦੀ ਆਰੰਭਤਾ ਮੌਕੇ ਪੰਜ ਪਿਆਰਿਆਂ ਨਾਲ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਹੋਰ ਸ਼ਖਸੀਅਤਾਂ।

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 7 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਗੁਰੂ ਅਮਰਦਾਸ ਦੇ ਜੋਤੀ ਜੋਤਿ ਤੇ ਗੁਰੂ ਰਾਮਦਾਸ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਜਾਇਆ ਗਿਆ।
ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਗੜ੍ਹਸ਼ੰਕਰ, ਬੰਗਾ, ਜਲੰਧਰ, ਕਪੂਰਥਲਾ ਰਾਹੀਂ ਸ੍ਰੀ ਗੋਇੰਦਵਾਲ ਸਾਹਿਬ ਪਹੁੰਚੇਗਾ। ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੇ ਬੈਂਡ ਨੇ ਰੂਹਾਨੀ ਧੁਨਾਂ ਵਜਾਈਆਂ ਗਈਆਂ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਨੇ ਕੀਰਤਨ ਕੀਤਾ। ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕੇ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਸ਼ਤਾਬਦੀ ਸਮਾਗਮ ਉਲੀਕੇ ਗਏ ਹਨ ਤੇ ਉਸੇ ਦੇ ਤਹਿਤ ਅੱਜ ਇਹ ਨਗਰ ਕੀਰਤਨ ਸਜਾਇਆ ਗਿਆ ਹੈ। ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਕਿ ਚੱਲ ਰਹੇ ਸ਼ਤਾਬਦੀ ਸਮਾਗਮਾਂ ਵਿੱਚ ਜਿੱਥੇ ਸੰਗਤਾਂ ਵੱਡੀ ਗਿਣਤੀ ਦੇ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ ਉੱਥੇ ਖਾਸ ਤੌਰ ’ਤੇ ਅੱਜ ਇਸ ਨਗਰ ਕੀਰਤਨ ਵਿੱਚ ਸਮੁੱਚੇ ਦਲ ਪੰਥ ਸ਼ਿਰਕਤ ਕਰ ਰਹੇ ਹਨ ਅਤੇ ਇਸ ਨਗਰ ਕੀਰਤਨ ਨੂੰ ਲੈ ਕੇ ਗੁਰੂ ਦੀਆਂ ਲਾਡਲੀਆਂ ਫੌਜਾਂ ਸਮੇਤ ਸਮੁੱਚੀਆਂ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋ ਸੰਗਤਾਂ ਕਿ ਬੱਸਾਂ ਤੇ ਗੱਡੀਆਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਨਗਰ ਕੀਰਤਨ ’ਚ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਰਸਤੇ ’ਚ ਥਾਂ-ਥਾਂ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਤੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ।

Advertisement

Advertisement