ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਡਕਰੀ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰੇਗੀ ਨਾਗਪੁਰ ਪੁਲੀਸ

07:13 PM Jun 29, 2023 IST

ਨਾਗਪੁਰ, 28 ਜੂਨ

Advertisement

ਨਾਗਪੁਰ ਪੁਲੀਸ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਅਤਿਵਾਦ ਵਿਰੋਧੀ ਕਾਨੂੰਨ ਯੂਏਪੀਏ ਤਹਿਤ ਦਰਜ ਕੇਸ ‘ਚ ਚਾਰਜਸ਼ੀਟ ਦਾਇਰ ਕਰੇਗੀ। ਨਾਗਪੁਰ ਦੀ ਵਿਸ਼ੇਸ਼ ਐੱਨਆਈਏ ਅਦਾਲਤ ਨੇ ਸਿਟੀ ਪੁਲੀਸ ਦੀ ਉਸ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ, ਜਿਸ ਵਿੱਚ ਉਸ ਨੇ ਚਾਰਜਸ਼ੀਟ ਦਾਇਰ ਕਰਨ ਲਈ 50 ਹੋਰ ਦਿਨਾਂ ਦੀ ਮੰਗ ਕੀਤੀ ਸੀ ਕਿਉਂਕਿ ਇਹ ਮਾਮਲਾ ਹਾਲੇ ਐੱਨਆਈਏ ਨੂੰ ਨਹੀਂ ਸੌਂਪਿਆ ਜਾ ਸਕਿਆ ਹੈ। ਅਧਿਕਾਰੀ ਨੇ ਦੱਸਿਆ ਕਿ ਐੱਨਆਈਏ ਨੇ ਇੱਥੇ ਧੰਤੋਲੀ ਥਾਣੇ ਵਿੱਚ ਯੂਏਪੀਏ ਤਹਿਤ ਦਰਜ ਕੇਸ ਟਰਾਂਸਫਰ ਕਰਨ ਲਈ ਬੰਗਲੌਰ ਅਤੇ ਨਾਗਪੁਰ ਦੀਆਂ ਵਿਸ਼ੇਸ਼ ਐੱਨਆਈਏ ਅਦਾਲਤਾਂ ਵਿੱਚ ਅਰਜ਼ੀਆਂ ਦਾਇਰ ਕੀਤੀਆਂ ਸਨ। ਹਾਲਾਂਕਿ ਦੋਵੇਂ ਅਦਾਲਤਾਂ ਨੇ ਅਰਜ਼ੀਆਂ ਰੱਦ ਕਰ ਦਿੱਤੀਆਂ ਅਤੇ ਸੰਘੀ ਏਜੰਸੀ ਨੂੰ ਸੁਪਰੀਮ ਕੋਰਟ ਜਾਣ ਲਈ ਕਿਹਾ। ਅਧਿਕਾਰੀ ਨੇ ਦੱਸਿਆ ਕਿ ਐੱਨਆਈਏ ਨੇ ਹਾਲੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਨੀ ਹੈ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਦੀ ਪਛਾਣ ਜੈਯੇਸ਼ ਪੁਜਾਰੀ ਉਰਫ ਕਾਂਥਾ ਵਜੋਂ ਹੋਈ ਹੈ, ਜੋ ਕਤਲ ਦੇ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਵਿੱਚ ਸੀ। ਨਾਗਪੁਰ ਪੁਲੀਸ ਨੇ ਉਸ ਨੂੰ ਕਰਨਾਟਕ ਦੀ ਜੇਲ੍ਹ ‘ਚੋਂ ਹਿਰਾਸਤ ‘ਚ ਲਿਆ। ਇੱਥੇ ਕੇਸ ਦਰਜ ਹੋਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਐੱਨਆਈਏ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। -ਪੀਟੀਆਈ

Advertisement

Advertisement
Tags :
ਕਰੇਗੀਗਡਕਰੀਚਾਰਜਸ਼ੀਟਦਾਇਰਧਮਕੀਨਾਗਪੁਰਪੁਲੀਸਮਾਮਲੇਵਿੱਚ
Advertisement