ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਇਬ ਸੈਣੀ ਵੱਲੋਂ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਦਾ ਆਗਾਜ਼

08:23 AM Jul 22, 2024 IST
ਸਿਕੰਦਰਪੁਰ ਦੇ ਰਾਧਾ ਸੁਆਮੀ ਸਤਿਸੰਗ ਘਰ ’ਚ ਬੂਟੇ ਲਾਉਂਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਹੋਰ। -ਫੋਟੋ: ਪੰਜਾਬੀ ਟ੍ਰਿਬਿਊਨ

ਪ੍ਰਭੂ ਦਿਆਲ
ਸਿਰਸਾ, 21 ਜੁਲਾਈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਆਖਿਆ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਅੱਜ ਸਿਕੰਦਰਪੁਰ ਸਥਿਤ ਰਾਧਾ ਸੁਆਮੀ ਸਤਿਸੰਗ ਘਰ ’ਚ ਗੁਰੂ ਪੂਰਨਿਮਾ ਦੇ ਦਿਹਾੜੇ ’ਤੇ ‘ਇਕ ਰੁੱਖ ਮਾਂ ਦੇ ਨਾਂ’ ਪ੍ਰੋਗਰਾਮ ਦੀ ਸ਼ੁਰੂਆਤ ਇਕ ਬੂਟਾ ਲਾ ਕੇ ਕੀਤੀ। ਮੁੱਖ ਮੰਤਰੀ ਦੇ ਨਾਲ ਰਾਧਾ ਸੁਆਮੀ ਸਤਿਸੰਗ ਘਰ ਦੇ ਸੇਵਾਦਾਰਾਂ ਨੇ ਮਿਲ ਕੇ 20 ਹਜ਼ਾਰ ਬੂਟੇ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਦਾ ਸੰਦੇਸ਼ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਰਾਧਾ ਸੁਆਮੀ ਸਤਿਸੰਗ ਘਰ ਦੇ ਸੇਵਾਦਾਰ ਮਾਨਵਤਾ ਦੀ ਭਲਾਈ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਵਰਗੇ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਾਤਾਵਰਨ ਦੀ ਸੁਰੱਖਿਆ ਲਈ ਸੂਬੇ ਵਿੱਚ 50 ਹਜ਼ਾਰ ਵਣ ਮਿੱਤਰ ਬਣਾਏਗੀ, ਇਹ ਵਣ ਮਿੱਤਰ ਰੁੱਖ ਲਾਉਣਗੇ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਵੀ ਕਰਨਗੇ। ਇਸ ਕੰਮ ਲਈ ਉਨ੍ਹਾਂ ਨੂੰ ਸਰਕਾਰ ਵੱਲੋਂ 20 ਰੁਪਏ ਪ੍ਰਤੀ ਰੁੱਖ ਦਿੱਤਾ ਜਾਵੇਗਾ। 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮੌਕੇ, ਪ੍ਰਧਾਨ ਮੰਤਰੀ ਨੇ ਇਕ ਪੇੜ ਮਾਂ ਕੇ ਨਾਮ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਅਪੀਲ ਕੀਤੀ ਹੈ ਕਿ ਹਰੇਕ ਪਰਿਵਾਰ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਸਾਲ ਹਰ ਘਰ ਹਰਿਆਲੀ, ਪੌਦੇ ਲਗਾਉਣ ਆਦਿ ਵਰਗੇ ਸਮਾਗਮ ਕਰਵਾ ਕੇ ਨਾਗਰਿਕਾਂ ਦੀ ਭਾਗੀਦਾਰੀ ਨਾਲ ਪੌਦੇ ਲਗਾਉਣ ਦੀ ਮੁਹਿੰਮ ਚਲਾ ਰਹੀ ਹੈ। ਇਸ ਸਾਲ ਲਗਪਗ 1.5 ਕਰੋੜ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਹਰਿਆਣਾ ਵਿੱਚ ਜੰਗਲਾਤ ਖੇਤਰ ਨੂੰ ਵਧਾਇਆ ਜਾਵੇਗਾ। ਇਸ ਮੌਕੇ ਸੂਬੇ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਰੁੱਖ ਲਗਾਉਣ ਦੀ ਮੁਹਿੰਮ ਨੂੰ ਸਮਾਜਿਕ ਲਹਿਰ ਦੱਸਦਿਆਂ ਕਿਹਾ ਕਿ ਡੇਰਾ ਮਨੁੱਖਤਾ ਦੀ ਭਲਾਈ ਲਈ ਕਈ ਕੰਮ ਕਰ ਰਿਹਾ ਹੈ। ਇਨ੍ਹਾਂ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਰੁੱਖ ਲਗਾਉਣ ਦੀ ਮੁਹਿੰਮ ਵੀ ਸ਼ਾਮਲ ਹੈ। ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ‘ਏਕ ਪੇੜ ਮਾਂ ਕੇ ਨਾਮ’ ਸਕੀਮ ਤਹਿਤ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣ ਅਤੇ ਸੂਬੇ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਰਕਾਰ ਵੱਲੋਂ ਚਲਾਈ ਮੁਹਿੰਮ ਵਿੱਚ ਬਣਦਾ ਯੋਗਦਾਨ ਪਾਉਣ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਵਰਗੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਬਿਜਲੀ ਮੰਤਰੀ ਰਣਜੀਤ ਸਿੰਘ, ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ, ਸਾਬਕਾ ਸੰਸਦ ਮੈਂਬਰ ਡਾ. ਅਸ਼ੋਕ ਤੰਵਰ, ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ, ਸਾਬਕਾ ਵਿਧਾਇਕ ਰਾਮ ਚੰਦਰ ਕੰਬੋਜ, ਆਦਿਤਿਆ ਦੇਵੀ ਲਾਲ, ਡਿਪਟੀ ਕਮਿਸ਼ਨਰ ਆਰ.ਕੇ. ਸਿੰਘ, ਐਸਪੀ ਡੱਬਵਾਲੀ ਦੀਪਤੀ ਗਰਗ ਨੇ ਵੀ ਬੂਟੇ ਲਗਾਏ।

Advertisement

Advertisement