ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਲਕਾ ਲਾਡਵਾ ਤੋਂ ਨਾਇਬ ਸੈਣੀ ਜੇਤੂ

08:16 AM Oct 09, 2024 IST
ਲਾਡਵਾ ਤੋਂ ਭਾਜਪਾ ਉਮੀਦਵਾਰ ਨਾਇਬ ਸਿੰਘ ਸੈਣੀ ਨੂੰ ਜਿੱਤ ਦਾ ਪ੍ਰਮਾਣ ਪੱਤਰ ਦਿੰਦੇ ਹੋਏ ਐੱਸਡੀਐੱਮ ਪੰਕਜ ਸੇਤੀਆ।

ਸਰਬਜੋਤ ਸਿੰਘ ਦੁੱਗਲ/ਸਤਨਾਮ ਸਿੰਘ
ਕੁਰੂਕਸ਼ੇਤਰ/ਸ਼ਾਹਬਾਦ ਮਾਰਕੰਡਾ, 8 ਅਕਤੂਬਰ
ਜ਼ਿਲ੍ਹਾ ਕੁਰੂਕਸ਼ੇਤਰ ਦੇ ਚਾਰੋਂ ਵਿਧਾਨ ਸਭਾ ਹਲਕਿਆਂ ’ਚੋਂ ਤਿੰਨ ਸੀਟਾਂ ਕਾਂਗਰਸ ਅਤੇ ਇਕ ਸੀਟ ਭਾਜਪਾ ਦੇ ਹਿੱਸੇ ਆਈ। ਲਾਡਵਾ ਹਲਕੇ ਤੋਂ ਭਾਜਪਾ ਉਮੀਦਵਾਰ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 16054 ਵੋਟਾਂ ਦੇ ਫਰਕ ਨਾਲ ਕਾਂਗਰਸ ਦੇ ਉਮੀਦਵਾਰ ਨੂੰ ਹਰਾਇਆ। ਇਸ ਦੌਰਾਨ ਨਾਇਬ ਸੈਣੀ ਨੂੰ 70177 ਅਤੇ ਕਾਂਗਰਸ ਦੇ ਮੇਵਾ ਸਿੰਘ ਨੂੰ 54123 ਵੋਟਾਂ ਪਈਆਂ। ਇਸੇ ਤਰ੍ਹਾਂ ਥਾਨੇਸਰ ਤੋਂ ਕਾਂਗਰਸੀ ਉਮੀਦਵਾਰ ਅਸ਼ੋਕ ਅਰੋੜਾ 3234 ਵੋਟਾਂ ਨਾਲ, ਪਿਹੋਵਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਮਨਦੀਪ ਚੱਠਾ 6553 ਅਤੇ ਸ਼ਾਹਬਾਦ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਾਮ ਕਰਨ 6441 ਵੋਟਾਂ ਨਾਲ ਜੇਤੂ ਰਹੇ। ਜ਼ਿਲ੍ਹਾ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਰਾਜੇਸ਼ ਜੋਗਪਾਲ ਨੇ ਦੱਸਿਆ ਕਿ ਸਬੰਧਤ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫਸਰਾਂ ਨੇ ਚਾਰ ਜੇਤੂ ਉਮੀਦਵਾਰਾਂ ਨੂੰ ਸਰਟੀਫਿਕੇਟ ਸੌਂਪ ਦਿੱਤੇ ਹਨ।

Advertisement

Advertisement