ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾਰ

07:41 AM Aug 24, 2023 IST

ਪਟਿਆਲਾ/ਮਾਨਸਾ: ਵਿਜੀਲੈਂਸ ਬਿਊਰੋ ਦੇ ਪਟਿਆਲਾ ਸਥਿਤ ਥਾਣੇ ’ਚ ਅੱੱਜ ਤਿੰਨ ਜਣਿਆਂ ਖ਼ਿਲਾਫ਼ ਇਕ ਕੇਸ ਦਰਜ ਕਰਕੇ ਬਰੇਟਾ ਦੇ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਅਤੇ ਪਟਵਾਰੀ ਬਲਕਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਤਹਿਸੀਲਦਾਰ ਵਿਪਨ ਭੰਡਾਰੀ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। ਵਿਜੀਲੈਂਸ ਬਿਊਰੋ ਪਟਿਆਲਾ ਦੇ ਇੱੱਕ ਬੁਲਾਰੇ ਨੇ ਦੱਸਿਆ ਕਿ ਤਤਕਾਲੀ ਕਾਨੂੰਨਗੋ ਦਰਸ਼ਨ ਸਿੰਘ, ਪਟਵਾਰੀ ਬਲਕਾਰ ਸਿੰਘ ਅਤੇ ਤਹਿਸੀਲਦਾਰ ਵਿਪਨ ਭੰਡਾਰੀ ਨੇ ਖਨੌਰੀ ਕਲਾਂ ਦੇ ਦੀਪਕ ਰਾਜ ਨਾਲ ਕਥਿਤ ਮਿਲੀਭੁਗਤ ਕਰਕੇ ਖਨੌਰੀ ਵਿੱਚ 14 ਕਨਾਲ 11 ਮਰਲੇ ਜ਼ਮੀਨ ਦੇ ਜਾਅਲੀ ਦਸਤਾਵੇਜ਼ ਤੇ ਫਰਜ਼ੀ ਖਾਨਗੀ ਵਸੀਅਤ ਤਿਆਰ ਕੀਤੀ ਸੀ। ਦਰਸ਼ਨ ਸਿੰਘ ਇਸ ਵੇਲੇ ਪਦ-ਉਨਤ ਹੋਣ ਮਗਰੋਂ ਬਰੇਟਾ ਵਿੱਚ ਨਾਇਬ ਤਹਿਸੀਲਦਾਰ ਵਜੋਂ ਤਾਇਨਾਤ ਹੈ। -ਖੇਤਰੀ ਪ੍ਰਤੀਨਿਧ/ਪੱਤਰ ਪ੍ਰੇਰਕ

Advertisement

Advertisement