ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਭਾਗਾਂ ਦੀ ਵੰਡ ਤੋਂ ਨਾਇਡੂ ਤੇ ਨਿਤੀਸ਼ ‘ਅਸੰਤੁਸ਼ਟ’: ਸੰਜੈ ਰਾਊਤ

06:24 AM Jun 12, 2024 IST

ਮੁੰਬਈ:

Advertisement

ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਆਗੂ ਸੰਜੈ ਰਾਊਤ ਨੇ ਅੱਜ ਦਾਅਵਾ ਕੀਤਾ ਕਿ ਕੇਂਦਰੀ ਵਜ਼ਾਰਤ ਵਿੱਚ ਮੰਤਰਾਲਿਆਂ ਦੀ ਵੰਡ ਮਗਰੋਂ ਭਾਜਪਾ ਦੇ ਸਹਿਯੋਗੀ ਨਿਤੀਸ਼ ਕੁਮਾਰ ਅਤੇ ਐੱਨ ਚੰਦਰਬਾਬੂ ਨਾਇਡੂ ‘ਅਸੰਤੁਸ਼ਟ’ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਜੈ ਰਾਊਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐੱਨਸੀਪੀ ਮੁਖੀ ਸ਼ਰਦ ਪਵਾਰ ਲਈ ਵਰਤੇ ਸ਼ਬਦ ‘ਭਟਕਦੀ ਆਤਮਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ‘ਭਟਕਦੀ ਬੇਚੈਨ ਆਤਮਾ’ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਕੇਂਦਰ ਤੇ ਮਹਾਰਾਸ਼ਟਰ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੂੰ ਲਾਂਭੇ ਨਹੀਂ ਕਰ ਦਿੰਦੀ। -ਪੀਟੀਆਈ

Advertisement
Advertisement