ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਕੱਈ ਨੇ ਗੁਰਦੁਆਰਾ ਸ੍ਰੀ ਕਿਲ੍ਹਾ ਮੁਬਾਰਕ ਵਿਖੇ ਸਫ਼ਾਈ ਦੀ ਸੇਵਾ ਕੀਤੀ

06:53 AM Jan 22, 2024 IST
ਭਾਜਪਾ ਆਗੂ ਜਗਦੀਪ ਸਿੰਘ ਨਕਈ ਟੀਮ ਨਾਲ ਸਫ਼ਾਈ ਕਰਦੇ ਹੋਏl- ਫੋਟੋ: ਪੰਜਾਬੀ ਟ੍ਰਿਬਿਊਨ

ਪੱਤਰ ਪ੍ਰੇਰਕ
ਬਠਿੰਡਾ, 21 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈ ਮੁਹਿੰਮ ਤਹਿਤ ਭਾਜਪਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਗਦੀਪ ਨਕੱਈ ਵੱਲੋਂ ਗੁਰਦੁਆਰਾ ਸ੍ਰੀ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਸਵੱਛ ਭਾਰਤ ਅਭਿਆਨ ਚਲਾਇਆ ਗਿਆ। ਇਸ ਮੌਕੇ ਸ੍ਰੀ ਨਕੱਈ ਅਤੇ ਭਾਜਪਾ ਦੀ ਬਠਿੰਡਾ ਟੀਮ ਨੇ ਸਫ਼ਾਈ ਕੀਤੀ ਅਤੇ ਇਸ ਸੇਵਾ ਦਾ ਹਿੱਸਾ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸ੍ਰੀ ਨਕੱਈ ਨੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੀ ਭਲਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਉਨ੍ਹਾਂ ਮਾਨਵਤਾ ਦੀ ਸੇਵਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਕਿਹਾ ਕਿ ਸੁਭਾਗਾਂ ਵਾਲਿਆਂ ਨੂੰ ਹੀ ਇਹ ਮੌਕਾ ਮਿਲਦਾ ਹੈ। ਇਸ ਮੌਕੇ ਬਠਿੰਡਾ ਸ਼ਹਿਰੀ ਦੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਬੀਬੀਵਾਲਾ, ਬਠਿੰਡਾ ਦਿਹਾਤੀ ਦੇ ਯੁਵਾ ਮੋਰਚਾ ਦੇ ਪ੍ਰਧਾਨ ਜੱਸਾ ਸਿੰਘ ਅਤੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਮਹਿਰਾਜ ਤੇ ਅਸ਼ੋਕ ਕੁਮਾਰ ਤੇ ਪਾਰਟੀ ਕਾਰਕੁਨ ਹਾਜ਼ਰ ਸਨ।

Advertisement

Advertisement
Advertisement