ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੰਬਰਦਾਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

10:13 AM Jul 12, 2024 IST
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ।-ਫੋਟੋ: ਓਬਰਾਏ

ਖੰਨਾ:

Advertisement

ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੇ ਮੈਂਬਰਾਂ ਦੀ ਇਕੱਤਰਤਾ ਸ਼ੇਰ ਸਿੰਘ ਫੈਜਗੜ੍ਹ ਦੀ ਪ੍ਰਧਾਨਗੀ ਹੇਠ ਇੱਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਹੋਈ ਜਿਸ ਦੌਰਾਨ ਨੰਬਰਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਨੰਬਰਦਾਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਮੌਕੇ ਨੰਬਰਦਾਰਾਂ ਦੀਆਂ ਮੰਗਾਂ ਨੂੰ ਸੱਤਾ ਵਿੱਚ ਆਉਂਦਿਆਂ ਪੂਰਾ ਕਰਨ ਦਾ ਭਰੋਸਾ ਦਿਵਾਇਆ ਸੀ ਪਰ ਢਾਈ ਸਾਲ ਬੀਤਣ ’ਤੇ ਵੀ ਅੱਜ ਤੱਕ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ। ਨੰਬਰਦਾਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦਾ ਮਾਣਭੱਤਾ ਹਰਿਆਣਾ ਦੀ ਤਰਜ਼ ’ਤੇ ਵਧਾਇਆ ਜਾਵੇ, ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇ, ਮੈਡੀਕਲ ਕੈਸ਼ਲੈੱਸ ਕੀਤਾ ਜਾਵੇ, ਤਹਿਸੀਲ ਕੰਪਲੈਕਸ ਵਿੱਚ ਬੈਠਣ ਲਈ ਪੱਕਾ ਪ੍ਰਬੰਧ ਕੀਤਾ ਜਾਵੇ ਤੇ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ। ਇਸ ਮੌਕੇ ਪ੍ਰੇਮ ਸਿੰਘ, ਮੁਖਤਿਆਰ ਸਿੰਘ, ਗੁਰਮੀਤ ਸਿੰਘ ਭੱਟੀ, ਹਰਚਰਨ ਸਿੰਘ, ਰਾਜਪਾਲ ਸਿੰਘ, ਗੁਰਨਾਮ ਸਿੰਘ, ਜਗਦੇਵ ਸਿੰਘ, ਚਮਕੌਰ ਸਿੰਘ, ਸਾਗਰ ਸਿੰਘ, ਪਿਆਰਾ ਸਿੰਘ ਤੇ ਗੁਰਜੀਤ ਸਿੰਘ ਆਦਿ ਹਾਜ਼ਰ ਸਨ। - ਨਿੱਜੀ ਪੱਤਰ ਪ੍ਰੇਰਕ

Advertisement
Advertisement