ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਰਾਇਣਗੜ੍ਹ: ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ

09:34 AM Aug 14, 2024 IST

ਪੱਤਰ ਪ੍ਰੇਰਕ
ਨਰਾਇਣਗੜ੍ਹ, 13 ਅਗਸਤ
ਅਨਾਜ ਮੰਡੀ ਨਰਾਇਣਗੜ੍ਹ ਵਿੱਚੱ 15 ਅਗਸਤ ਨੂੰ ਸਬ-ਡਿਵੀਜ਼ਨ ਪੱਧਰ ’ਤੇ ਕਰਵਾਏ ਜਾ ਰਹੇ ਸੁਤੰਤਰਤਾ ਦਿਵਸ ਸਮਾਗਮ ਸਬੰਧ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ਅਤੇ ਮਾਰਚ ਪਾਸਟ ਦੀ ਫੁੱਲ ਡਰੈੱਸ ਰਿਹਰਸਲ ਮੰਗਲਵਾਰ ਨੂੰ ਅਨਾਜ ਮੰਡੀ ’ਚ ਕੀਤੀ ਗਈ। ਇਸ ਮੌਕੇ ਐੱਸਡੀਐੱਮ ਯਸ਼ ਜਾਲੂਕਾ ਨੇ ਵੀ ਸ਼ਿਰਕਤ ਕੀਤੀ। ਰਿਹਰਸਲ ਦੌਰਾਨ ਐੱਸਡੀਐੱਮ ਯਸ਼ ਜਾਲੂਕਾ ਨੇ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਦੀ ਸਲਾਮੀ ਲਈ। ਐੱਸਡੀਐੱਮ ਯਸ਼ ਜਾਲੂਕਾ ਨੇ ਕਿਹਾ, ‘‘ਸੁਤੰਤਰਤਾ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ ਅਤੇ ਇਸ ਦਾ ਸਾਡੇ ਲਈ ਵਿਸ਼ੇਸ਼ ਮਹੱਤਵ ਹੈ। ਮਾਰਚ ਪਾਸਟ/ਪਰੇਡ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਪੀਐੱਸਆਈ ਕਪਿਲ ਭਾਨ ਦੀ ਅਗਵਾਈ ਹੇਠ ਪਰੇਡ ਕਰਵਾਈ ਗਈ।

Advertisement

Advertisement
Advertisement