ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਰਿੰਦਰ ਭਰਾਜ ਨੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ

07:10 AM Aug 09, 2024 IST
ਸੰਗਰੂਰ ’ਚ ਨਿਯੁਕਤੀ ਪੱਤਰ ਵੰਡਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ।

ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਅਗਸਤ
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਤੇ ਮਜ਼ਦੂਰਾਂ ਦੇ 10 ਪਰਿਵਾਰਕ ਮੈਂਬਰਾਂ ਨੂੰ ਅੱਜ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ। ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਸ਼ਹੀਦ ਕਿਸਾਨ-ਮਜ਼ਦੂਰਾਂ ਦੇ ਵਾਰਿਸਾਂ ’ਚੋਂ ਸੰਗਰੂਰ ਸਬ ਡਿਵੀਜ਼ਨ ਦੇ 4 ਅਤੇ ਭਵਾਨੀਗੜ੍ਹ ਸਬ ਡਵੀਜ਼ਨ ਦੇ 6 ਵਾਰਸ ਸ਼ਾਮਲ ਸਨ ਜਿਨ੍ਹਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰ ਤਰਫੋਂ ਨਿਯੁਕਤੀ ਪੱਤਰ ਸੌਂਪੇ ਗਏ ਹਨ।
ਨਿਯੁਕਤੀ ਪੱਤਰ ਸੌਂਪਣ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਆਰੰਭੀ ਮੁਹਿੰਮ ਲੋੜਵੰਦ ਪਰਿਵਾਰਾਂ ਲਈ ਵਿੱਤੀ ਮਜ਼ਬੂਤੀ ਦਾ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ। ਭਰਾਜ ਨੇ ਕਿਹਾ ਕਿ ਸਦੀਵੀ ਵਿਛੋੜਾ ਦੇਣ ਵਾਲਿਆਂ ਦੀ ਕਮੀ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਪੀੜਤ ਪਰਿਵਾਰਾਂ ਦੀ ਪੀੜ ਨੂੰ ਦਿਲੋਂ ਮਹਿਸੂਸ ਕੀਤਾ ਅਤੇ ਇਨ੍ਹਾਂ ਦਾ ਦੁੱਖ ਦੀ ਇਸ ਘੜੀ ਵਿੱਚ ਸਾਥ ਦਿੰਦੇ ਹੋਏ ਮਦਦ ਲਈ ਹੱਥ ਅੱਗੇ ਵਧਾਇਆ ਹੈ ਜਿਸ ਨਾਲ ਪੀੜਤ ਪਰਿਵਾਰ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ-ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਤੇ ਐੱਸਡੀਐੱਮ ਭਵਾਨੀਗੜ੍ਹ ਵਿਨੀਤ ਕੁਮਾਰ ਦੇ ਨਾਲ ਨਾਲ ਪਾਰਟੀ ਦੇ ਹੋਰ ਵਰਕਰ ਤੇ ਆਗੂ ਵੀ ਮੌਜੂਦ ਸਨ।

Advertisement

Advertisement