ਨਰਿੰਦਰ ਕਟਾਰੀਆ ਬਣੇ ਮਖੂ ਨਗਰ ਪੰਚਾਇਤ ਦੇ ਪ੍ਰਧਾਨ
08:17 AM Jan 11, 2025 IST
ਨਿੱਜੀ ਪੱਤਰ ਪ੍ਰੇਰਕ
ਮਖੂ, 10 ਜਨਵਰੀ
ਨਰਿੰਦਰ ਕਟਾਰੀਆ ਨੂੰ ਸਰਬਸੰਮਤੀ ਨਾਲ ਨਗਰ ਪੰਚਾਇਤ ਮਖੂ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਨਗਰ ਪੰਚਾਇਤ ਮਖੂ ਦੇ ਦਫ਼ਤਰ ਵਿੱਚ ਨਵੇਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਸਹੁੰ ਚੁੱਕ ਸਮਾਗਮ ਐੱਸਡੀਐੱਮ ਜ਼ੀਰਾ ਗੁਰਮੀਤ ਸਿੰਘ, ਨਾਇਬ ਤਹਿਸੀਲਦਾਰ ਮਖੂ ਰਪਿੰਦਰ ਕੌਰ, ਨਗਰ ਪੰਚਾਇਤ ਮਖੂ ਦੇ ਕਾਰਜ ਸਾਧਕ ਅਫਸਰ ਸ਼ਰਨਜੀਤ ਕੌਰ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਮੌਕੇ ਸਰਬਸੰਮਤੀ ਨਾਲ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਨਰਿੰਦਰ ਕਟਾਰੀਆ, ਸੀਨੀਅਰ ਮੀਤ ਪ੍ਰਧਾਨ ਅਨਿਲ ਧਵਨ ਅਤੇ ਮੀਤ ਪ੍ਰਧਾਨ ਨੀਟਾ ਰਾਣੀ ਪਤਨੀ ਤਿਲਕ ਰਾਜ ਚੁਣੇ ਗਏ। ਵਿਧਾਇਕ ਨਰੇਸ਼ ਕਟਾਰੀਆ ਦੇ ਪੁੱਤਰ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਨਵੇਂ ਅਹੁਦੇਦਾਰਾਂ ਨੇ ਵਿਧਾਇਕ ਨਰੇਸ਼ ਕਟਾਰੀਆ ਅਤੇ ਸ਼ੰਕਰ ਕਟਾਰੀਆ ਦਾ ਧੰਨਵਾਦ ਕੀਤਾ।
Advertisement
Advertisement