ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਰਿੰਦਰ ਮੋਦੀ ਦੁਬਾਰਾ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ: ਪੁਸ਼ਕਰ ਸਿੰਘ ਧਾਮੀ

09:04 AM May 17, 2024 IST
ਯਮੁਨਾਨਗਰ ਦੇ ਕਾਂਸੇਪੁਰ ਵਿੱਚ ਹੋਏ ਸਮਾਗਮ ਵਿੱਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਸਵਾਗਤ ਕਰਦੇ ਹੋਏ ਪਾਰਟੀ ਆਗੂ।

ਪੱਤਰ ਪ੍ਰੇਰਕ
ਯਮੁਨਾਨਗਰ, 16 ਮਈ
ਕਾਂਸੇਪੁਰ ਵਿੱਚ ਅੰਬਾਲਾ ਤੋਂ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਹੋਏ ਸਮਾਗਮ ਵਿੱਚ ਆਏ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦਾਅਵਾ ਕੀਤਾ ,‘‘ਨਰਿੰਦਰ ਮੋਦੀ ਦੁਬਾਰਾ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।’’ ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਦੇ ਨੇਤਾ ਮੰਦਿਰ ਦੀ ਗੱਲ ਨਹੀਂ ਕਰਦੇ ਬਲਕਿ ਇੱਕ ਧਰਮ ਵਿਸ਼ੇਸ਼ ਦੇ ਲੋਕਾਂ ਦੇ ਵੋਟ ਬੈਂਕ ਦੀ ਗੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ’ਚ ਸਨਾਤਨ ਧਰਮ ਦੇ ਖ਼ਿਲਾਫ਼ ਵੀ ਸਾਜ਼ਿਸ਼ਾਂ ਚੱਲ ਰਹੀਆਂ ਹਨ, ਜਿਸ ਤਹਿਤ ਚਹੇਤੇ ਵਰਗ ਨੂੰ ਰਾਖਵਾਂਕਰਨ ਦੇਣ ਲਈ ਪਹਿਲਾਂ ਤੋਂ ਰਾਖਵਾਂਕਰਨ ਦਾ ਲਾਭ ਲੈਣ ਵਾਲੇ ਲੋਕਾਂ ਦੇ ਅਧਿਕਾਰਾਂ ਨੂੰ ਖਤਮ ਕਰਨ ਦੀਆਂ ਗੱਲਾਂ ਹੋਣ ਲੱਗ ਪਈਆਂ ਹਨ। ਕੁਰੂਕਸ਼ੇਤਰ ਤੋਂ ਭਾਜਪਾ ਉਮੀਦਵਾਰ ਨਵੀਨ ਜਿੰਦਲ ਅਤੇ ਅੰਬਾਲਾ ਤੋਂ ਭਾਜਪਾ ਦੇ ਉਮੀਦਵਾਰ ਬੰਤੋ ਕਟਾਰੀਆ ਦੇ ਸਮਰਥਨ ਵਿੱਚ ਯਮੁਨਾਨਗਰ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਬੋਲਦਿਆਂ ਸ੍ਰੀ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਵਿਸ਼ਵ ਵਿੱਚ ਪੰਜਵੇਂ ਸਥਾਨ ’ਤੇ ਆ ਗਿਆ ਹੈ ਜੋ ਕਿ ਪਹਿਲਾਂ 11ਵੇਂ ਸਥਾਨ ’ਤੇ ਸੀ। ਉਨ੍ਹਾਂ ਕਿਹਾ ਕਿ ਦੇਵਭੂਮੀ ਵਿੱਚ 5 ਹਜ਼ਾਰ ਏਕੜ ਜ਼ਮੀਨ, ਜਿਸ ’ਤੇ ਪੀਲੀ ਅਤੇ ਨੀਲੀ ਚਾਦਰ ਦੇ ਲੋਕਾਂ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ, ਛੁਡਾਈ ਗਈ ਹੈ। ਉਨ੍ਹਾਂ ਦੱਸਿਆ ਕਿ ਦੇਵਭੂਮੀ ਵਿੱਚ ਇੱਕ ਪ੍ਰੋਗਰਾਮ ਹੋਇਆ, ਜਿਸ ਵਿੱਚ ਦੁਨੀਆ ਭਰ ਦੇ 50 ਤੋਂ ਵੱਧ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਸ਼ਿਰਕਤ ਕੀਤੀ, ਵੱਡੀ ਗਿਣਤੀ ਵਿੱਚ ਲੋਕਾਂ ਨੇ ਉਦਯੋਗ ਲਗਾਉਣ ਦੇ ਪ੍ਰਸਤਾਵ ਦਿੱਤੇ ਹਨ, ਜਿਸ ਨਾਲ ਉੱਤਰਾਖੰਡ ਵਿੱਚ ਰੁਜ਼ਗਾਰ ਅਤੇ ਮਾਲੀਆ ਵਧੇਗਾ। ਉਨ੍ਹਾਂ ਕਿਹਾ ਕਿ ਪਿਛਲੇ 60 ਸਾਲਾਂ ਤੋਂ ਕਾਂਗਰਸ ਸਰਕਾਰ ਨੇ ਦੇਸ਼ ਨੂੰ ਲੁੱਟਿਆ ਹੈ। ਪਰਿਵਾਰਵਾਦ ਦੀਆਂ ਗੱਲਾਂ ਕਰਨ ਵਾਲੇ ਇਹ ਲੋਕ ਜਾਂ ਤਾਂ ਜੇਲ੍ਹ ਵਿਚ ਹਨ ਜਾਂ ਜ਼ਮਾਨਤ ’ਤੇ ਹਨ। ਇਨ੍ਹਾਂ ਪਰਿਵਾਰਕ ਮੈਂਬਰਾਂ ਨੇ ਮੋਦੀ ਵਿਰੁੱਧ ਝੂਠ ਅਤੇ ਭੰਬਲਭੂਸੇ ਦੀ ਮੁਹਿੰਮ ਵਿੱਢੀ ਹੋਈ ਹੈ। ਇਨ੍ਹਾਂ ਲੋਕਾਂ ਨੇ ਹੀ ਐਮਰਜੈਂਸੀ ਲਗਾਈ ਸੀ, ਇਨ੍ਹਾਂ ਲੋਕਾਂ ਦੇ ਸਮੇਂ ਵਿਚ ਸਿੱਖਾਂ ਦਾ ਕਤਲੇਆਮ ਹੋਇਆ ਸੀ ਅਤੇ ਕਸ਼ਮੀਰ ਵਿਚ ਪੰਡਤਾਂ ਨੂੰ ਭੱਜਣਾ ਪਿਆ ਸੀ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਨਾ ਸਿਰਫ਼ ਭਾਜਪਾ ਹਰਿਆਣਾ ਦੀਆਂ ਸਾਰੀਆਂ ਸੀਟਾਂ ਜਿੱਤੇਗੀ ਸਗੋਂ ਇਹ ਜਿੱਤ 2014 ਅਤੇ 2019 ਤੋਂ ਵੀ ਵੱਡੀ ਹੋਵੇਗੀ।

Advertisement

Advertisement