For the best experience, open
https://m.punjabitribuneonline.com
on your mobile browser.
Advertisement

ਨਾਰੀ ਸ਼ਕਤੀ ਵੰਦਨ ਬਿੱਲ ਛੇਤੀ ਲਾਗੂ ਹੋਵੇ, ਐੱਸਸੀ/ਐੱਸਟੀ ਤੇ ਓਬੀਸੀ ਲਈ ਰਾਖਵਾਂਕਰਨ ਦੀ ਵਿਵਸਥਾ ਕੀਤੀ ਜਾਵੇ: ਸੋਨੀਆਂ ਗਾਂਧੀ

11:54 AM Sep 20, 2023 IST
ਨਾਰੀ ਸ਼ਕਤੀ ਵੰਦਨ ਬਿੱਲ ਛੇਤੀ ਲਾਗੂ ਹੋਵੇ  ਐੱਸਸੀ ਐੱਸਟੀ ਤੇ ਓਬੀਸੀ ਲਈ ਰਾਖਵਾਂਕਰਨ ਦੀ ਵਿਵਸਥਾ ਕੀਤੀ ਜਾਵੇ  ਸੋਨੀਆਂ ਗਾਂਧੀ
Advertisement

Advertisement

ਨਵੀਂ ਦਿੱਲੀ, 20 ਸਤੰਬਰ
ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਸਰਕਾਰ ਨੂੰ ਅਪੀਲ ਕੀਤੀ ਕਿ ਉਹ ‘ਨਾਰੀ ਸ਼ਕਤੀ ਵੰਦਨ ਬਿੱਲ’ ਨੂੰ ਕਾਨੂੰਨ ਬਣਦੇ ਸਾਰ ਹੀ ਲਾਗੂ ਕਰੇ ਕਿਉਂਕਿ ਇਸ ਨੂੰ ਲਾਗੂ ਕਰਨ ਵਿੱਚ ਦੇਰੀ ਭਾਰਤ ਦੀਆਂ ਔਰਤਾਂ ਨਾਲ ਬੇਇਨਸਾਫ਼ੀ ਹੋਵੇਗੀ। ਉਨ੍ਹਾਂ ਨੇ 'ਸੰਵਿਧਾਨ (ਇੱਕ ਸੌ ਅਠਾਈਵੀਂ ਸੋਧ) ਬਿੱਲ, 2023' ਦਾ ਸਮਰਥਨ ਕੀਤਾ, ਜਿਸ ਵਿੱਚ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਸੀਟਾਂ ਰਾਖਵੀਆਂ ਕਰਨ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹ ਵੀ ਕਿਹਾ ਕਿ ਜਾਤੀ ਜਨਗਣਨਾ ਕਰਵਾ ਕੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਨਾਲ ਸਬੰਧਤ ਔਰਤਾਂ ਨੂੰ ਰਾਖਵਾਂਕਰਨ ਦਿੱਤਾ ਜਾਵੇ।

Advertisement

Advertisement
Author Image

Advertisement