ਨਰਿੰਦਰ ਸਿੰਘ ਹਾਕੀ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਬਣੇ
01:28 PM Jul 29, 2024 IST
Advertisement
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 29 ਜੁਲਾਈ
ਇੱਥੇ ਐਸਡੀਐਮ ਭਵਾਨੀਗੜ੍ਹ ਵਿਨੀਤ ਕੁਮਾਰ ਦੀ ਦੇਖ ਰੇਖ ਹੇਠ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਦੀ ਚੋਣ ਮੀਟਿੰਗ ਵਿੱਚ ਨਰਿੰਦਰ ਸਿੰਘ ਹਾਕੀ ਪ੍ਰਧਾਨ ਚੁਣੇ ਗਏ। ਮੀਟਿੰਗ ਵਿੱਚ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਪਿਛਲੇ ਦੋ ਸਾਲਾਂ ਤੋਂ ਰੇੜਕਾ ਚੱਲਦਾ ਆ ਰਿਹਾ ਸੀ ਜਿਸ ਕਾਰਨ ਸ਼ਹਿਰ ਦੇ ਵਿਕਾਸ ਕਾਰਜ ਲਗਪਗ ਠੱਪ ਪਏ ਸਨ। ਇਸੇ ਦੌਰਾਨ ਅੱਜ ਮੀਟਿੰਗ ਨਵੇਂ ਪ੍ਰਧਾਨ ਦੀ ਚੋਣ ਸਬੰਧੀ ਮੀਟਿੰਗ ਰੱਖੀ ਗਈ। ਮੀਟਿੰਗ ਵਿੱਚ ਕੁੱਲ 15 ਕੌਂਸਲਰਾਂ ਵਿੱਚੋਂ ਨਰਿੰਦਰ ਸਿੰਘ ਹਾਕੀ, ਜਸਪਾਲ ਕੌਰ, ਗੁਰਵਿੰਦਰ ਸਿੰਘ ਸੱਗੂ, ਹਰਮਨਪ੍ਰੀਤ ਸਿੰਘ, ਸੰਜੀਵ ਕੁਮਾਰ ਲਾਲਕਾ, ਸਵਰਨਜੀਤ ਸਿੰਘ, ਹਰਵਿੰਦਰ ਕੌਰ, ਨੇਹਾ ਰਾਣੀ ਅਤੇ ਵਿਦਿਆ ਦੇਵੀ ਆਦਿ 9 ਮੈਂਬਰ ਹਾਜ਼ਰ ਸਨ। ਸਾਬਕਾ ਪ੍ਰਧਾਨ ਸੁਖਜੀਤ ਕੌਰ ਘਾਬਦੀਆ ਸਮੇਤ 6 ਕੌਂਸਲਰ ਗੈਰ ਹਾਜ਼ਰ ਸਨ। ਐਸਡੀਐਮ ਵਿਨੀਤ ਕੁਮਾਰ ਨੇ ਦੱਸਿਆ ਕਿ ਚੋਣ ਕੋਰਮ ਪੂਰਾ ਹੋਣ ਕਾਰਨ ਪ੍ਰਧਾਨ ਦੀ ਚੋਣ ਕੀਤੀ ਗਈ।
Advertisement
Advertisement
Advertisement