ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਰਵੇਕਰ ਨੇ ਚੋਰਾਂ ਦੇ ਗਰੋਹ ਨੂੰ ਮਾਨਤਾ ਦੇ ਕੇ ਸੰਵਿਧਾਨ ਦਰੜਿਆ:ਸ਼ਿਵ ਸੈਨਾ (ਯੂਬੀਟੀ)

02:27 PM Jan 11, 2024 IST

ਮੁੰਬਈ, 11 ਜਨਵਰੀ
ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ)) ਨੇ ਅੱਜ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਰਵੇਕਰ ਵੱਲੋਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਪਾਰਟੀ ਨੂੰ 'ਅਸਲੀ' ਸ਼ਿਵ ਸੈਨਾ ਵਜੋਂ ਮਾਨਤਾ ਦੇਣ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਚੋਰਾਂ ਦੇ ਗਰੋਹ ਨੂੰ ਮਾਨਤਾ ਦੇ ਕੇ ਸੰਵਿਧਾਨ ਨੂੰ ਦਬੜ ਦਿੱਤਾ ਹੈ।ਸ਼ਿਵ ਸੈਨਾ (ਯੂਬੀਟੀ) ਦੇ ਮੁਖ ਪੱਤਰ ਸਾਮਨਾ ਦੇ ਸੰਪਾਦਕੀ ’ਚ ਕਿਹਾ ਗਿਆ ਹੈ ਕਿ ਮਹਾਰਾਸ਼ਟਰ ਦੇ ਲੋਕ ਇਸ 'ਚ ਸ਼ਾਮਲ ਲੋਕਾਂ ਨੂੰ ਮੁਆਫ ਨਹੀਂ ਕਰਨਗੇ। ਇਸ ਦੇ ਨਾਲ ਹੀ ਇਸ ਨੇ ਸੱਤਾਧਾਰੀ ਭਾਜਪਾ ’ਤੇ ਵੀ ਨਿਸ਼ਾਨਾ ਸਾਧਿਆ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਨਾਰਵੇਕਰ ਨੂੰ ਇਨਸਾਫ਼ ਦਿਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ ਪਰ ਉਨ੍ਹਾਂ ਨੇ ਸ਼ਿੰਦੇ ਦੇ ਵਕੀਲ ਵਜੋਂ ਕੰਮ ਕੀਤਾ।

Advertisement

Advertisement