ਨਾਸਿਕ: ਆਮਦਨ ਕਰ ਵਿਭਾਗ ਵੱਲੋਂ ਗਹਿਣਿਆਂ ਦੀ ਕੰਪਨੀ ’ਤੇ ਛਾਪਾ
07:42 AM May 27, 2024 IST
Advertisement
ਨਾਸਿਕ: ਮਹਾਰਾਸ਼ਟਰ ਦੇ ਨਾਸਿਕ ਵਿੱਚ ਇਕ ਗਹਿਣਿਆਂ ਦੀ ਕੰਪਨੀ ’ਤੇ ਆਮਦਨ ਕਰ ਵਿਭਾਗ ਨੇ ਛਾਪਾ ਮਾਰ ਕੇ 26 ਕਰੋੜ ਰੁਪਏ ਦੀ ‘ਬੇਹਿਸਾਬੀ’ ਨਕਦੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ। ਸੂਤਰਾਂ ਨੇ ਦੱਸਿਆ ਕਿ ਗਹਿਣਿਆਂ ਦੀ ਕੰਪਨੀ ਅਤੇ ਉਸ ਦੇ ਪ੍ਰੋਮੋਟਰਾਂ ਵੱਲੋਂ ਕਥਿਤ ਤੌਰ ’ਤੇ ਟੈਕਸ ਚੋਰੀ ਕੀਤੇ ਜਾਣ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਹੁਣ ਤੱਕ ਲਗਪਗ 26 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ ਅਤੇ ਆਮਦਨ ਕਰ ਵਿਭਾਗ ਦੀ ਟੀਮ ਨੂੰ ਕਥਿਤ ਤੌਰ ’ਤੇ ਅਣਐਲਾਨੇ ਨਿਵੇਸ਼ ਨਾਲ ਸਬੰਧਤ ਕੁਝ ਇਤਰਾਜ਼ਯੋਗ ਦਸਤਾਵੇਜ਼ ਵੀ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ
Advertisement
Advertisement
Advertisement