For the best experience, open
https://m.punjabitribuneonline.com
on your mobile browser.
Advertisement

ਚੰਨੀ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਕ

08:46 AM Apr 17, 2024 IST
ਚੰਨੀ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਕ
ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਉਂਦੇ ਹੋਏ ਚਰਨਜੀਤ ਸਿੰਘ ਚੰਨੀ।
Advertisement

ਸੰਜੀਵ ਬੱਬੀ
ਚਮਕੌਰ ਸਾਹਿਬ, 16 ਅਪਰੈਲ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਮਿਲਣ ’ਤੇ ਅੱਜ ਸਵੇਰੇ ਇੱਥੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਦੁਆਬੇ ਦੇ ਜਲੰਧਰ ਹਲਕੇ ਤੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਜਿਸ ’ਤੇ ਉਹ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਕਿਹਾ ਕਿ ਜਿਹੜਾ ਪੰਜਾਬ ਦੇ ਮੁੱਖ ਮੰਤਰੀ ਦਾ ਪਹਿਲਾਂ ਚਿਹਰਾ ਹੁੰਦਾ ਸੀ, ਉਹ ਅੱਜ ਚਿਹਰਾ ਮੁਰਝਾ ਗਿਆ ਹੈ। ਉਨ੍ਹਾਂ ਜਲੰਧਰ ਤੋਂ ਸ਼ੁਸੀਲ ਰਿੰਕੂ ਦੇ ‘ਆਪ’ ਛੱਡ ਕੇ ਭਾਜਪਾ ਵਿੱਚ ਜਾਣ ’ਤੇ ਕਿਹਾ ਕਿ ਜਦੋਂ ਕਾਂਗਰਸ ਨੂੰ ਛੱਡ ਕੇ ‘ਆਪ’ ਵਿੱਚ ਗਿਆ ਸੀ ਤਾਂ ਇਨ੍ਹਾਂ ਲਈ ਇਨਕਲਾਬੀ ਬਣ ਗਿਆ ਅਤੇ ਹੁਣ ਜਦੋਂ ਭਾਜਪਾ ਵਿੱਚ ਸ਼ਾਮਲ ਹੋ ਗਿਆ ਤਾਂ ਹੁਣ ਉਹ ਗੱਦਾਰ ਬਣ ਗਿਆ ਹੈ। ਉਨ੍ਹਾਂ ਜਲੰਧਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਦਾਮਾ ਬਣ ਕੇ ਆਏ ਹਨ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਮਾਣ ਬਖਸ਼ਿਆ ਜਾਵੇ। ਸ੍ਰੀ ਚੰਨੀ ਨੇ ਕਿਹਾ ਜਿਹੜੇ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਐੱਨਐੱਸਏ ਲਗਾ ਕੇ ਜੇਲ੍ਹਾਂ ਵਿਚ ਡੱਕਿਆ ਹੈ, ਹੁਣ ਨੌਜਵਾਨ ਵੋਟਾਂ ਦੌਰਾਨ ਮੁੱਖ ਮੰਤਰੀ ਨੂੰ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹੋਂਦ ਦੀ ਲੜਾਈ ਉਹ ਅੱਗੇ ਹੋ ਕੇ ਲੜਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨੂੰ ਤੋੜਨਾ ਚਾਹੁੰਦੀ ਹੈ ਅਤੇ ਅੱਜ ਅਜਿਹੇ ਲੋਕਾਂ ਨੂੰ ਪਛਾਣ ਕੇ ਚੰਗੇ ਉਮੀਦਵਾਰਾਂ ਨੂੰ ਹੀ ਲੋਕ ਸਭਾ ਵਿੱਚ ਭੇਜਿਆ ਜਾਵੇ ਤਾਂ ਜੋ ਕਿ ਉਹ ਪੰਜਾਬ ਦੇ ਮੁੱਦਿਆਂ ਦਾ ਮਸਲਾ ਚੁੱਕ ਕੇ ਉਨ੍ਹਾਂ ਦਾ ਹੱਲ ਕਰਵਾਉਣ। ਇਸ ਮੌਕੇ ਸਰਪੰਚ ਲਖਵਿੰਦਰ ਸਿੰਘ ਭੂਰਾ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×