ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੈਸ਼ਨਲ ਬੇਸਬਾਲ ਚੈਂਪੀਅਨਸ਼ਿਪ: ਪੰਜਾਬ ਦੀਆਂ ਲੜਕੀਆਂ ਨੇ ਹਰਿਆਣਾ ਨੂੰ ਹਰਾਇਆ

07:44 AM Oct 06, 2024 IST

ਮਸਤੂਆਣਾ ਸਾਹਿਬ (ਸਤਨਾਮ ਸਿੰਘ ਸੱਤੀ): ਪੰਜਾਬ ਬੇਸਬਾਲ ਐਸੋਸੀਏਸ਼ਨ ਅਤੇ ਐਮੇਚਿਓਰ ਬੇਸਬਾਲ ਫੈਡਰੇਸ਼ਨ ਆਫ ਇੰਡੀਆ ਵੱਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ ਮਸਤੂਆਣਾ ਸਾਹਿਬ ਵਿਖੇ ਕਰਵਾਈ ਜਾ ਰਹੀ 32ਵੀਂ ਜੂਨੀਅਰ ਨੈਸ਼ਨਲ ਬੇਸਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੀਤਾ, ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ਿਰਕਤ ਕੀਤੀ। ਪ੍ਰਧਾਨਗੀ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕੀਤੀ। ਅੱਜ ਲੜਕਿਆਂ ਦੇ ਮੁਕਾਬਲਿਆਂ ਦੌਰਾਨ ਪਹਿਲੇ ਸੈਮੀਫਾਈਨਲ ਵਿੱਚ ਦਿੱਲੀ ਨੇ ਚੰਡੀਗੜ੍ਹ ਨੂੰ 12-1 ਦੇ ਨਾਲ ਹਰਾਇਆ। ਦੂਜੇ ਸੈਮੀਫਾਈਨਲ ਵਿੱਚ ਪੰਜਾਬ ਨੇ ਹਰਿਆਣਾ ਨੂੰ 5-2 ਨਾਲ ਹਰਾਇਆ। ਸ਼ਿਵਮ, ਮਾਨਤੇਕਵੀਰ ਅਤੇ ਨਵਦੀਪ ਨੇ ਇੱਕ-ਇੱਕ ਦੌੜ ਬਣਾਈ। ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਦੌਰਾਨ ਪਹਿਲੇ ਸੈਮੀਫਾਈਨਲ ਵਿੱਚ ਪੰਜਾਬ ਨੇ ਹਰਿਆਣਾ ਨੂੰ 9-4 ਨਾਲ ਹਰਾਇਆ, ਜਦੋਂ ਕਿ ਮਨਪ੍ਰੀਤ, ਆਸ਼ਿਕਾ ਅਤੇ ਸ਼ਰਨਜੀਤ ਨੇ ਦੋ-ਦੋ ਦੌੜਾਂ ਬਣਾਈਆਂ। ਪੰਜਾਬ ਦੇ ਲੜਕੇ ਅਤੇ ਲੜਕੀਆਂ ਫਾਈਨਲ ਵਿੱਚ ਦਾਖ਼ਲ ਹੋਈਆਂ, ਜਿਨ੍ਹਾਂ ਦੇ ਮੁਕਾਬਲੇ ਭਲਕੇ ਛੇ ਅਕਤੂਬਰ ਨੂੰ ਕਰਵਾਏ ਜਾਣਗੇ।

Advertisement

Advertisement