ਗੋਬਿੰਦ ਸਕੂਲ ਵਿੱਚ ਕਬੱਡੀ ਦੀ ਕੌਮੀ ਚੈਂਪੀਅਨਸ਼ਿਪ ਸ਼ੁਰੂ
ਪੱਤਰ ਪ੍ਰੇਰਕ
ਭਦੌੜ, 5 ਸਤੰਬਰ
ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿੱਚ ਸੀਆਈਐੱਸਸੀਈ ਦੀ ਕਬੱਡੀ ਦੀ ਕੌਮੀ ਚੈਂਪੀਅਨਸ਼ਿਪ ਸ਼ੁਰੂ ਹੋ ਗਈ ਹੈ। ਇਸ ਮੌਕੇ ਚੈਂਪੀਅਨਸ਼ਿਪ ਵਿੱਚ ਸੰਦੀਪ ਸਿੰਘ ਨਰਵਾਲ (ਹਰਿਆਣਾ ਕਬੱਡੀ ਪਲੇਅਰ) ਅਤੇ ਸੇਵਾਮੁਕਤ ਪ੍ਰੋ. ਮਦਨ ਲਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਬਰਨਾਲਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਡਾ. ਵਿਪਨ ਕੁਮਾਰ ਅਤੇ ਪ੍ਰਧਾਨ ਮਨੀਸ਼ ਕੁਮਾਰ ਗਰਗ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਚੈਂਪੀਅਨਸ਼ਿਪ ਵਿੱਚ ਪੱਛਮੀ ਬੰਗਾਲ, ਕੇਰਲ, ਉੱਤਰਾਖੰਡ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਗੋਆ, ਤਾਮਿਲਨਾਡੂ, ਪੁੱਡੂਚੇਰੀ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਆਦਿ ਸੂਬਿਆਂ ਦੀਆਂ ਟੀਮਾਂ ਪਹੁੰਚੀਆਂ ਹਨ। ਸਕੂਲ ਦੇ ਚੇਅਰਮੈਨ ਡਾ. ਦਰਸ਼ਨ ਸਿੰਘ ਗਿੱਲ, ਪ੍ਰਿੰਸੀਪਲ ਪਵਨ ਕੁਮਾਰ ਠਾਕੁਰ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐੱਮਡੀ ਰਿਚਾ ਪਨੇਸਰ ਗਿੱਲ ਵੱਲੋਂ ਟੀਮਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਉਦਘਾਟਨ ਉਪਰੰਤ ਰੰਗਾਰੰਗ ਪ੍ਰੋਗਰਾਮ ਦੀ ਵਿਲੱਖਣ ਪੇਸ਼ਕਾਰੀ ਕੀਤੀ ਗਈ। ਪਹਿਲੇ ਦਿਨ ਕਰਨਾਟਕ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਦੀਆਂ ਟੀਮਾਂ ਨੇ ਜਿੱਤਾਂ ਦਰਜ ਕੀਤੀਆਂ।