ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮੀ ਬਾਲ ਪੁਰਸਕਾਰ ਜੇਤੂ ਪਰਬਤਾਰੋਹੀ ਸਾਨਵੀ ਸੂਦ ਦਾ ਰੂਪਨਗਰ ’ਚ ਨਿੱਘਾ ਸਵਾਗਤ

10:48 PM Jan 02, 2025 IST

ਜਗਮੋਹਨ ਸਿੰਘ
ਰੂਪਨਗਰ, 2 ਜਨਵਰੀ
ਪ੍ਰਧਾਨ ਮੰਤਰੀ ਕੌਮੀ ਬਾਲ ਪੁਰਸਕਾਰ ਜੇਤੂ ਪਰਬਤਾਰੋਹੀ ਸਾਨਵੀ ਸੂਦ ਦਾ ਅੱਜ ਰੂਪਨਗਰ ਪਹੁੰਚਣ ’ਤੇ ਸ਼ਹਿਰ ਵਾਸੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਬੇਲਾ ਚੌਕ ਤੋਂ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਤੱਕ ਵਿਸ਼ੇਸ਼ ਹਾਥੀ ’ਤੇ ਸਵਾਰ ਹੋ ਕੇ ਆਈ ਸਾਨਵੀ ਸੂਦ ਤੇ ਉਸ ਦੇ ਮਾਤਾ ਪਿਤਾ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਇਸ ਵੱਡੀ ਪ੍ਰਾਪਤੀ ਲਈ ਵਧਾਈ ਦਿੰਦਿਆਂ 11 ਹਜ਼ਾਰ ਰੁਪਏ ਦੀ ਨਕਦੀ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਹੋਣਹਾਰ ਬੱਚੀ ਨੂੰ ਭਵਿੱਖ ਵਿੱਚ ਹੋਰ ਵੀ ਉੱਚਾਈਆਂ ਛੂਹਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Advertisement

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਿਰਫ਼ 7 ਸਾਲ ਦੀ ਉਮਰ ਵਿੱਚ ਸਾਨਵੀ ਸੂਦ ਨੇ ਕੌਮੀ ਬਾਲ ਪੁਰਸਕਾਰ ਪ੍ਰਾਪਤ ਕੀਤਾ ਅਤੇ ਇੰਨੀ ਘੱਟ ਉਮਰ ਵਿੱਚ ਮਾਊਂਟ ਐਵਰੈਸਟ ਦਾ ਬੇਸ ਕੈਂਪ ਫਤਹਿ ਕਰਨਾ ਸਮੇਤ ਮਾਊਂਟ ਕਿਲੀਮੰਜਾਰੋ ਵਰਗੇ ਵੱਡੇ ਪਰਬਤਾਂ ਨੂੰ ਸਰ ਕਰਨਾ ਸੱਚਮੁੱਚ ਹੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਬਤਾਰੋਹੀ ਸਾਨਵੀ ਸੂਦ ਦੇ ਸਨਮਾਨ ਵਿੱਚ ਰੱਖਿਆ ਗਿਆ ਅੱਜ ਦਾ ਸਮਾਰੋਹ ਜ਼ਿਲ੍ਹੇ ਦੇ ਹੋਰ ਬੱਚਿਆਂ ਲਈ ਵੀ ਪ੍ਰੇਰਨਾਦਾਇਕ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਰੂਪਨਗਰ ਦਾ ਹੀ 5 ਸਾਲ ਦਾ ਪਰਬਤਾਰੋਹੀ ਤੇਗਬੀਰ ਸਿੰਘ ਵੀ ਆਉਣ ਵਾਲੇ ਸਮੇਂ ਵਿੱਚ ਇਹ ਪੁਰਸਕਾਰ ਜ਼ਰੂਰ ਪ੍ਰਾਪਤ ਕਰੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੂਪਨਗਰ ਹਲਕੇ ਵਿੱਚ ਖੱਡ ਬਠਲੌਰ ਤੋਂ ਟਰੈਕ ਬਣਾਉਣਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਵਿਚ ਜ਼ਿਲ੍ਹੇ ਦੇ ਬੱਚੇ ਟਰੈਕਿੰਗ ਕਰ ਸਕਣਗੇ। ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਕੋਲ ਸ਼ਿਵਾਲਿਕ ਦੀਆਂ ਪਹਾੜੀਆਂ ਤੇ ਸਤਲੁਜ ਦਰਿਆ ਹਨ, ਜੋ ਟਰੈਕਿੰਗ ਤੇ ਪਾਣੀ ਵਾਲੀਆਂ ਖੇਡਾਂ ਲਈ ਕਾਫੀ ਲਾਹੇਵੰਦ ਹਨ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਅਤੇ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਤੇ ਸ਼ਹਿਰ ਵਾਸੀ ਹਾਜ਼ਰ ਸਨ।

Advertisement

Advertisement