ਲੈਮਰਿਨ ਟੈੱਕ ਯੂਨੀਵਰਸਿਟੀ ’ਚ ਕੌਮੀ ਸੰਮੇਲਨ ਅਗਲੇ ਮਹੀਨੇ
08:53 AM Jan 13, 2025 IST
Advertisement
ਪੱਤਰ ਪ੍ਰੇਰਕ
ਰੂਪਨਗਰ, 12 ਜਨਵਰੀ
ਇੰਡੀਅਨ ਸੁਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਵੱਲੋਂ 13 ਤੋਂ 14 ਫਰਵਰੀ ਤੱਕ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ (ਐੱਲਟੀਐੱਸਯੂ) ਵਿੱਚ ਕੌਮੀ ਸੰਮੇਲਨ ਕਰਵਾਇਆ ਜਾ ਰਿਹਾ ਹੈ। ‘ਵਿਜ਼ਨ 2047: ਭਾਰਤ ਨੂੰ ਹੁਨਰਮੰਦ ਹੱਬ ਬਣਾਉਣ ਲਈ ਸਿੱਖਿਆ ਪ੍ਰਣਾਲੀ ਨੂੰ ਬਦਲਣਾ’ ਥੀਮ ਤਹਿਤ ਹੋ ਰਹੇ ਇਸ ਸੰਮੇਲਨ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਨੀਤੀ ਆਯੋਗ ਦੇ ਮੈਂਬਰ ਡਾ. ਵਿਨੋਦ ਕੇ ਪਾਲ ਤੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣਗੇ। ਇਸ ਦੌਰਾਨ ਸੈਂਟਰ ਫਾਰ ਫਿਊਚਰ ਸਕਿੱਲਜ਼ ਦਾ ਉਦਘਾਟਨ ਕੀਤਾ ਜਾਵੇਗਾ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਆਪੋ-ਆਪਣੇ ਸੂਬਿਆਂ ਦੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ।
Advertisement
Advertisement
Advertisement